The Khalas Tv Blog Punjab ਪੰਜਾਬ ਨੂੰ ਮਿਲਣਗੇ ਹੋਰ 142 ਮੁਹੱਲਾ ਕਲੀਨਿਕ
Punjab

ਪੰਜਾਬ ਨੂੰ ਮਿਲਣਗੇ ਹੋਰ 142 ਮੁਹੱਲਾ ਕਲੀਨਿਕ

Punjab will get another 142 mohalla clinics

ਪੰਜਾਬ ਨੂੰ ਮਿਲਣਗੇ ਹੋਰ 142 ਮੁਹੱਲਾ ਕਲੀਨਿਕ

‘ਦ ਖ਼ਾਲਸ ਬਿਊਰੋ : ਪੰਜਾਬ ਨੂੰ 142 ਹੋਰ ਮੁਹੱਲਾ ਕਲੀਨਿਕ ਮਿਲਣਗੇ। ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਦਾ ਦਾਅਵਾ ਕੀਤਾ ਹੈ। ਮੁੱਖ ਸਕੱਤਰ ਨੇ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 500 ਦੇ ਕਰੀਬ ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਲੱਖਾਂ ਲੋਕ ਇਨ੍ਹਾਂ ਕਲੀਨਿਕਾਂ ਤੋਂ ਲਾਭ ਲੈ ਰਹੇ ਹਨ।

ਮੁੱਖ ਸਕੱਤਰ ਨੇ ਦੱਸਿਆ ਕਿ 31 ਮਾਰਚ ਤੱਕ ਅਜਿਹੇ 142 ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ। ਜੰਜੂਆ ਨੇ ਦੱਸਿਆ ਕਿ ਇਹ ਕਲੀਨਿਕ ਸੂਬੇ ਦੀਆਂ ਪੰਜ ਵੱਡੀਆਂ ਕਾਰਪੋਰੇਸ਼ਨ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਖੋਲ੍ਹੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਮੁੱਖ ਸਕੱਤਰ ਨੇ ਕਿਹਾ ਕਿ ਇਹ ਕਲੀਨਿਕ ਮੁੱਖ ਮੰਤਰੀ ਦਾ ਸੁਪਨਾ ਹਨ, ਇਸੇ ਲਈ ਸੂਬੇ ਦੇ ਤਰਜੀਹੀ ਪ੍ਰਾਜੈਕਟਾਂ ਵਿੱਚ ਸ਼ੁਮਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਕਲੀਨਿਕਾਂ ਲਈ ਸਟਾਫ ਦੀ ਭਰਤੀ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਸ੍ਰੀ ਜੰਜੂਆ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਆਧਾਰ ‘ਤੇ ਇਨ੍ਹਾਂ ਕਲੀਨਿਕਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ।

Exit mobile version