‘ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਔਰਤਾਂ ਲਈ ਪੰਜਾਬ ਕੈਬਨਿਟ ਮੰਤਰੀ ਬਲਜੀਤ ਕੌਰ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਨੇ ਕਿਹਾ ਕਿ ਇੱਕ ਦੋ ਮਹੀਨੇ ਵਿੱਚ ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਵਾਲਾ ਵਾਅਦਾ ਪੂਰਾ ਕਰਾਂਗੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਦੇਣ ਦਾ ਵਾਅਦਾ ਕੀਤਾ ਸੀ।
![](https://khalastv.com/wp-content/uploads/2022/04/ਪੰਜਾਬ-ਸਰਕਾਰ-ਦੀ-ਕੈਬਨਿਟ-ਮੀਟਿੰਗ-ਅੱਜ-1.jpg)