ਜਲੰਧਰ ਵਿੱਚ 19 ਸਾਲਾ ਲੜਕੀ ਨਾਲ ਨਸ਼ੀਲਾ ਪਦਾਰਥ ਪਿਲਾ ਕੇ ਬਲਾਤਕਾਰ ਅਤੇ ਅਸ਼ਲੀਲ ਵੀਡੀਓ ਬਣਾਉਣ ਦੀ ਘਟਨਾ ਨੇ ਸੂਬੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਗੰਭੀਰ ਮਾਮਲੇ ਦਾ ਸਵੈ-ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਘਟਨਾ ਨੂੰ ਸ਼ਰਮਨਾਕ ਦੱਸਦਿਆਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਕਮਿਸ਼ਨ ਨੇ ਪੁਲਿਸ ਅਤੇ ਸਬੰਧਤ ਅਧਿਕਾਰੀਆਂ ਨੂੰ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ, ਜਿਸ ਵਿੱਚ 22 ਅਗਸਤ, 2025 ਤੱਕ ਵਿਸਤ੍ਰਿਤ ਜਾਣਕਾਰੀ ਮੰਗੀ ਗਈ ਹੈ। ਦੋਸ਼ ਹੈ ਕਿ ਪੀੜਤਾ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਬਲਾਤਕਾਰ ਕੀਤਾ ਗਿਆ ਅਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਨਾਲ ਪੀੜਤਾ ਅਤੇ ਉਸ ਦਾ ਪਰਿਵਾਰ ਮਾਨਸਿਕ ਪੀੜਾ ਵਿੱਚ ਹੈ।
ਕਮਿਸ਼ਨ ਨੇ ਪੁਲਿਸ ’ਤੇ ਸਵਾਲ ਉਠਾਇਆ ਕਿ ਅਜਿਹੀ ਗੰਭੀਰ ਘਟਨਾ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਹੋਈ। ਜੇ ਪੁਲਿਸ ਨੇ ਤੁਰੰਤ ਸਖ਼ਤ ਕਦਮ ਨਾ ਚੁੱਕੇ, ਤਾਂ ਕਮਿਸ਼ਨ ਖੁਦ ਦਖਲ ਦੇਵੇਗਾ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਪੀੜਤ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਲੋੜ ਹੈ। ਇਸ ਮਾਮਲੇ ਵਿੱਚ ਪੁਲਿਸ ਨੂੰ ਜਲਦੀ ਤੋਂ ਜਲਦੀ ਕਾਰਵਾਈ ਕਰਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।