India Punjab

ਆਸਟਰੀਆ ‘ਚ ਸੜਕ ਹਾਦਸੇ ‘ਚ ਪੰਜਾਬ ਨੌਜਵਾਨ ਦੀ ਮੌਤ

ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਅੱਜ ਆਸਟਰੀਆ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਪੰਜਾਬੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਪਾਖਰ ਸਿੰਘ ਵਾਸੀ ਭੁਲੱਥ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋ ਗੱਡੀਆਂ ਦੇ ਦਰਮਿਆਨ ਹੋਈ ਜ਼ੋਰਦਾਰ ਟੱਕਰ ਨਾਲ ਇਹ ਹਾਦਸਾ ਵਾਪਰਿਆ।  ਹਾਦਸੇ ਦਾ ਸ਼ਿਕਾਰ ਹੋਏ ਹਰਵਿੰਦਰ ਸਿੰਘ ਦੇ ਵੱਡੇ ਭਰਾ ਬਹਾਦਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਉਹਨਾਂ ਦਾ ਸਭ ਤੋਂ ਛੋਟਾ ਭਰਾ ਸੀ ਤੇ ਕਾਫੀ ਲੰਬੇ ਸਮੇਂ ਤੋਂ ਆਸਟਰੀਆ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ, ਜਿਸ ਦੀਆਂ ਤਿੰਨ ਬੇਟੀਆਂ ਤੇ ਪਤਨੀ ਵੀ ਆਸਟਰੀਆ ਵਿਚ ਹੀ ਹਨ।

ਉਹਨਾਂ ਦੱਸਿਆ ਕਿ ਹਰਵਿੰਦਰ ਸਿੰਘ ਦੀ ਕਾਰ ਦੀ ਟਰਾਂਬ ਗੱਡੀ ਨਾਲ ਟੱਕਰ ਹੋ ਗਈ। ਹਾਦਸੇ ਵਿਚ ਹਰਵਿੰਦਰ ਸਿੰਘ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਕੁਝ ਦਿਨ ਪਹਿਲਾਂ ਆਪਣੇ ਪਰਿਵਾਰਿਕ ਮੈਂਬਰਾਂ ਤੇ ਯਾਰਾਂ ਦੋਸਤਾਂ ਨੂੰ ਮਿਲ ਕੇ ਭਾਰਤ ਤੋਂ ਆਸਟਰੀਆ ਵਾਪਸ ਗਿਆ ਸੀ ।