The Khalas Tv Blog International ਕਨੇਡਾ ‘ਚ ਪੰਜਾਬ ਨੌਜਵਾਨ ਨਾਲ ਹੋਇਆ ਇਹ ਮਾੜਾ ਕੰਮ , 8 ਮਹੀਨੇ ਪਹਿਲਾਂ ਹੀ ਗਿਆ ਸੀ ਕਨੇਡਾ
International Punjab

ਕਨੇਡਾ ‘ਚ ਪੰਜਾਬ ਨੌਜਵਾਨ ਨਾਲ ਹੋਇਆ ਇਹ ਮਾੜਾ ਕੰਮ , 8 ਮਹੀਨੇ ਪਹਿਲਾਂ ਹੀ ਗਿਆ ਸੀ ਕਨੇਡਾ

Punjab youth dies of heart attack in Canada

ਕਨੇਡਾ 'ਚ ਪੰਜਾਬ ਨੌਜਵਾਨ ਨਾਲ ਹੋਇਆ ਇਹ ਮਾੜਾ ਕੰਮ , 8 ਮਹੀਨੇ ਪਹਿਲਾਂ ਹੀ ਗਿਆ ਸੀ ਕਨੇਡਾ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਇਹ ਮੰਦਭਾਗੀ ਖਬਰ ਕੈਨੇਡਾ ਦੇ ਸਰੀ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਪਛਾਣ ਸ਼ਮਸ਼ੇਰ ਗਿੱਲ ਉਰਫ ਸ਼ੈਰੀ ਗਿੱਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਮਸ਼ੇਰ ਗਿੱਲ ਇੱਥੇ ਆਪਣੀ ਪਤਨੀ ਅਤੇ ਬੱਚੇ ਨਾਲ ਰਹਿ ਰਿਹਾ ਸੀ।

ਉਹ 8 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਸ਼ੈਰੀ ਦਾ ਵਿਆਹ 2019 ਵਿੱਚ ਹੋਇਆ ਸੀ। ਉਨ੍ਹਾਂ ਦਾ ਇੱਕ ਪੁੱਤਰ ਅਗਮ ਹੈ। ਸ਼ੈਰੀ ਆਪਣੇ ਦਾਦਾ ਸਹੁਰਾ ਸੰਤੋਖ ਸਿੰਘ, ਦਾਦੀ ਸੱਸ ਸੁਰਿੰਦਰ ਕੌਰ, ਪਤਨੀ ਅਤੇ ਪੁੱਤਰ ਨਾਲ ਕੈਨੇਡਾ ਰਹਿੰਦਾ ਸੀ। ਸ਼ੈਰੀ ਮੁੱਲਾਂਪੁਰ ਦਾਖਾ, ਲੁਧਿਆਣਾ ਦਾ ਰਹਿਣ ਵਾਲਾ ਹੈ। ਉਸਦੇ ਪਿਤਾ ਇੱਕ ਸੈਨੇਟਰੀ ਕਾਰੋਬਾਰੀ ਹਨ। ਸ਼ੈਰੀ ਦੇ ਪਿਤਾ ਦਲਬਾਰਾ ਸਿੰਘ ਨੇ ਦੱਸਿਆ ਕਿ ਸ਼ੈਰੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਉਹ ਬਿਲਕੁਲ ਤੰਦਰੁਸਤ ਸੀ। ਪਤਾ ਨਹੀਂ ਕਿਸ ਤਰ੍ਹਾਂ ਇਸ ਬੀਮਾਰੀ ਨੇ ਉਸ ‘ਤੇ ਹਮਲਾ ਕੀਤਾ।

ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ

ਸ਼ੈਰੀ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਭਾਰਤ ਲਿਆਂਦੀ ਜਾ ਰਹੀ ਹੈ। ਪਿਤਾ ਦਲਬਾਰਾ ਸਿੰਘ ਨੇ ਦੱਸਿਆ ਕਿ ਸ਼ੈਰੀ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਮ੍ਰਿਤਕ ਦੇਹ ਆਉਣ ਤੋਂ ਬਾਅਦ ਸਸਕਾਰ ਕੀਤਾ ਜਾਵੇਗਾ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ। ਰੋ-ਰੋ ਕੇ ਪਰਿਵਾਰ ਦਾ ਬੁਰਾ ਹਾਲ ਹੈ। ਚਿੰਤਾ ਦੀ ਗੱਲ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮਰ ਰਹੇ ਹਨ।

ਦੋ ਦਿਨ ਪਹਿਲਾਂ Brampton,Canada ਪਹੁੰਚੇ ਇਸ ਪੰਜਾਬੀ ਨੌਜਵਾਨ ਨਾਲ ਹੋਈ ਮਾੜੀ, ਆਈ ਇੱਕ ਬੁਰੀ ਖ਼ਬਰ

ਦੱਸ ਦਈਏ ਕਿ  ਪਿਛਲੇ ਦਿਨੀਂ ਪੰਜਾਬੀ ਨੌਜਵਾਨ ਹਸ਼ੀਸ਼ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਸੀ,ਜੋ ਕਿ ਦੋ ਦਿਨ ਪਹਿਲਾਂ ਹੀ ਕੈਨੇਡਾ ਪੜਾਈ ਕਰਨ ਲਈ ਪਹੁੰਚਿਆ ਸੀ ਤੇ ਉਹ ਬਰੈਂਪਟਨ ਵਿੱਚ ਰਹਿ ਰਿਹਾ ਸੀ ।ਉਸ ਦਾ ਸਬੰਧ ਪਟਿਆਲਾ ਸ਼ਹਿਰ ਨਾਲ ਸੀ। ਇਹ ਵੀ ਦੱਸਿਆ ਜਾ ਰਿਹਾ ਸੀ ਕਿ ਹਸ਼ੀਸ਼ ਆਪਣੇ ਪਰਿਵਾਰ ਵਿੱਚ ਇਕਲੌਤਾ ਬੱਚਾ ਸੀ ਤੇ ਹੁਣ ਸਿਰਫ ਉਸ ਦੀ ਮਾਤਾ ਹੀ ਬਾਕੀ ਰਹਿ ਗਏ ਹਨ ।

 

 

 

Exit mobile version