International Punjab

ਮਨੀਲਾ ’ਚ ਪੰਜਾਬੀ ਨੌਜਵਾਨ ਦਾ ਕਤਲ, ਹਫ਼ਤੇ ਬਾਅਦ ਮਿਲੀ ਲਾਸ਼

ਫਿਲੀਪੀਨਜ਼ ਦੇ ਮਨੀਲਾ ’ਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਸ਼ ਸਿੰਘ ਵਜੋਂ ਹੋਈ ਹੈ ਜੋ ਨੂਰਮਹਿਲ ਨੇੜਲੇ ਪਿੰਡ ਭੰਡਾਲ ਬੂਟਾ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਪਿੰਡ ਵਾਸੀਆਂ ਮੁਤਾਬਕ ਜਗਦੀਸ਼ ਸਿੰਘ ਪਿਛਲੇ ਕਈ ਸਾਲਾਂ ਤੋਂ ਮਨੀਲਾ ਵਿੱਚ ਰਹਿ ਰਿਹਾ ਸੀ। ਕੁਝ ਮਹੀਨੇ ਪਹਿਲਾਂ ਹੀ ਉਹ ਪਿੰਡ ਆਇਆ ਸੀ ਅਤੇ ਦੋ ਮਹੀਨੇ ਪਹਿਲਾਂ ਫਿਲੀਪੀਨਜ਼ ਵਾਪਸ ਪਰਤਿਆ ਸੀ।

ਮ੍ਰਿਤਕ ਜਗਦੀਸ਼ ਸਿੰਘ ਦੇ ਕਤਲ ਤੋਂ ਇੱਕ ਹਫ਼ਤੇ ਬਾਅਦ ਉਸ ਦੀ ਲਾਸ਼ ਮਿਲੀ ਹੈ। ਉਹ ਆਪਣੇ ਪਿੱਛੇ ਵਿਧਵਾ ਪਤਨੀ ਤੇ ਤਿੰਨ ਧੀਆਂ ਛੱਡ ਗਿਆ ਹੈ।

ਪਿੰਡ ਵਾਸੀਆਂ ਮੁਤਾਬਕ ਜਗਦੀਸ਼ ਸਿੰਘ ਦਾ ਪਰਿਵਾਰ ਉਸ ਦੀ ਮ੍ਰਿਤਕ ਦੇਹ ਨੂੰ ਮਨੀਲਾ ਤੋਂ ਵਾਪਸ ਲਿਆਉਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ –