Punjab

ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ‘ਚੋਂ ਪੰਜਾਬੀ ਨੂੰ ਕੀਤਾ ਬਾਹਰ? ਚੀਮਾ ਨੇ ਕੀਤਾ ਦਾਅਵਾ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ (Daljit Singh Cheema) ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਜਾਰੀ ਕੀਤੀ ਗਈ ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ਤਹਿਤ ਦਸਵੀਂ ਅਤੇ ਬਾਰਵੀਂ ਦੇ ਬੋਰਡ ਦੇ ਇਮਤਿਹਾਨਾਂ ਦੀ ਡਰਾਫਟ ਕੀਤੀ ਗਈ ਨੀਤੀ ਵਿੱਚ ਪੰਜਾਬੀ ਮਾਂ ਬੋਲੀ ਨੂੰ ਖੇਤਰੀ ਭਾਸ਼ਾਵਾਂ ਦੀ ਲਿਸਟ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਪੰਜਾਬੀ ਮਾਂ ਬੋਲੀ ਨਾਲ ਬਹੁਤ ਵੱਡਾ ਧੱਕਾ ਹੈ। ਪੰਜਾਬੀ ਦੁਨੀਆ ਭਰ ਵਿੱਚ ਬੋਲੀਆਂ ਜਾਂਦੀਆਂ ਮੁੱਖ ਭਾਸ਼ਾਵਾਂ ਵਿੱਚੋਂ ਇੱਕ ਅਹਿਮ ਭਾਸ਼ਾ ਹੈ ਪਰ ਕੇਂਦਰ ਸਰਕਾਰ ਵੱਲੋਂ ਪਹਿਲਾਂ ਜੰਮੂ ਅਤੇ ਕਸ਼ਮੀਰ ਵਿੱਚ ਅਤੇ ਹੁਣ CBSE ਦੇ ਦਸਵੀਂ ਅਤੇ ਬਾਰਵੀਂ ਦੇ ਸਿਲੇਬਸ ਵਿੱਚੋਂ ਇਸਨੂੰ ਬਾਹਰ ਕੱਢ ਕੇ ਬਹੁਤ ਵੱਡਾ ਧ੍ਰੋਹ ਕਮਾਇਆ ਹੈ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਫੈਸਲੇ ਦਾ ਡੱਟ ਕੇ ਵਿਰੋਧ ਕਰਦਾ ਹੈ ਅਤੇ ਕੇਂਦਰ ਸਰਕਾਰ ਅਤੇ CBSE ਤੋਂ ਮੰਗ ਕਰਦਾ ਹੈ ਕਿ ਤੁਰੰਤ ਪੰਜਾਬੀ ਭਾਸ਼ਾ ਨੂੰ ਖੇਤਰੀ ਭਸ਼ਾਵਾਂ ਦੀ ਲਿਸਟ ਵਿੱਚ ਸ਼ਾਮਲ ਕੀਤਾ ਜਾਵੇ। ਪੰਜਾਬ ਸਰਕਾਰ ਨੂੰ ਵੀ ਆਪਣੀ ਕੁੰਭਕਰਨੀ ਨੀਂਦ ਤੋਂ ਜਾਗਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਕੋਲ ਜਾ ਕੇ ਇਸ ਧੱਕੇਸ਼ਾਹੀ ਖਿਲਾਫ ਵਿਰੋਧ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ – ਕੀ ਅਰਵਿੰਦ ਕੇਜਰੀਵਾਲ ਪੰਜਾਬ ਤੋਂ ਬਣੇਗਾ ਰਾਜ ਸਭਾ ਮੈਂਬਰ?