Manoranjan Punjab

ਪੰਜਾਬੀ ਫ਼ਿਲਮ ਅਦਾਕਾਰ ਰਣਦੀਪ ਭੰਗੂ ਦਾ ਦਿਹਾਂਤ! ਅੱਜ ਸ੍ਰੀ ਚਮਕੌਰ ਸਾਹਿਬ ਹੋਏਗਾ ਅੰਤਿਮ ਸੰਸਕਾਰ

ਪੰਜਾਬੀ ਫ਼ਿਲਮ ਇੰਡਸਟਰੀ ਦੇ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਪੰਜਾਬੀ ਫ਼ਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕੀਤੀ ਹੈ। ਮੌਤ ਕਿਵੇਂ ਹੋਈ ਇਸ ਬਾਰੇ ਅਜੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਦੁਪਹਿਰ 12 ਵਜੇ ਸ੍ਰੀ ਚਮਕੌਰ ਸਾਹਿਬ ਨੇੜੇ ਪਿੰਡ ਚੂਹੜ ਮਾਜਰਾ ਵਿਖੇ ਕੀਤਾ ਜਾਵੇਗਾ।

PFTAA ਨੇ ਰਣਦੀਪ ਭੰਗੂ ਬਾਰੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ – “ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਫਿਲਮ ਇੰਡਸਟਰੀ ’ਚ ਸੋਗ ਦੀ ਲਹਿਰ ਹੈ।”

ਰਣਦੀਪ ਭੰਗੂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਫ਼ਿਲਮ ਇੰਡਸਟਰੀ ਦੇ ਜ਼ਿਆਦਾਤਰ ਵੱਡੇ ਚਿਹਰਿਆਂ ਨਾਲ ਕੰਮ ਕੀਤਾ ਹੈ। ਉਹ 2019 ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ਦੂਰਬੀਨ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਸਰਕਾਰ ਵਿੱਚ ਵੀ ਕੰਮ ਕਰ ਚੁੱਕੇ ਹਨ।

ਇਹ ਵੀ ਪੜ੍ਹੋ – NEET ਵਿਵਾਦ ਦੇ ਚੱਲਦਿਆਂ NTA ਵੱਲੋਂ ਇੱਕ ਹੋਰ ਵੱਡੀ ਪ੍ਰੀਖਿਆ ਮੁਲਤਵੀ