‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕਾਂ ਵੱਲੋਂ ਫੈਲਾਏ ਜਾ ਰਹੇ ਬੰ ਦੂਕ ਸੱਭਿਆਚਾਰ ਅਤੇ ਗੈਂ ਗਸਟਰ ਵਾਦ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਹਿੰ ਸਾ, ਨਫ਼ ਰਤ ਅਤੇ ਦੁਸ਼ਮ ਣੀ ਨੂੰ ਭੜ ਕਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਾਇਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀ ਵਿਧੀਆਂ ਨੂੰ ਵਧਾਵਾ ਦੇਣ ਦੀ ਬਜਾਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦਿਆਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ।
ਬੀਤੇ ਕੱਲ੍ਹ ਹੋਈ ਮੀਟਿੰਗ ਵਿੱਚ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ ‘ਤੇ ਨਜ਼ਰ ਰੱਖਣ ਲਈ ਕਿਹਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਗੀਤਾਂ ਤੋਂ ਜਲਦੀ ਪ੍ਰਭਾਵਿਤ ਹੋਣ ਵਾਲੇ ਬੱਚੇ ਵਿਗੜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।
ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਸਮਾਜ ਵਿਰੋ ਧੀਆਂ ਦੀ ਵਡਿਆਈ ਨਹੀਂ ਕਰਨੀ ਚਾਹੀਦੀ। ਇਸ ਨਾਲ ਸਮਾਜ ਵਿੱਚ ਹਿੰ ਸਾ, ਨਫ਼ ਰਤ ਤੇ ਦੁਸ਼ ਮਣੀ ਭ ੜਕ ਰਹੀ ਹੈ। ਇਸ ਦੀ ਬਜਾਏ ਗਾਇਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦੇ ਹੋਏ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਪਹਿਲਾਂ ਤਾਂ ਉਨ੍ਹਾਂ ਨੂੰ ਅਜਿਹੇ ਰੁਝਾਨ ਨੂੰ ਅੱਗੇ ਨਾ ਵਧਾਉਣ ਦੀ ਅਪੀਲ ਕਰਦੇ ਹਾਂ, ਨਹੀਂ ਤਾਂ ਸਰਕਾਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।