ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੈਕਸੀ ਡਰਾਈਵਰ ਯੂਨੀਅਨਾਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਚੰਡੀਗੜ੍ਹ ਦੇ ਸੈਕਟਰ-25 ਵਿੱਚ ਪੰਜਾਬ ਦੇ ਟੈਕਸੀ ਚਾਲਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਜ਼ਾਦ ਟੈਕਸੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਅੱਜ ਪੰਜਾਬ ਦੇ ਟੈਕਸੀ ਡਰਾਈਵਰ ਚੰਡੀਗੜ੍ਹ ਵਿੱਚ ਇਕੱਠੇ ਹੋਏ ਹਨ। ਉਸ ਦਾ ਕਹਿਣਾ ਹੈ ਕਿ ਪੰਜਾਬ ਤੋਂ ਡਰਾਈਵਰਾਂ ਨੂੰ ਹਿਮਾਚਲ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਤੋਂ ਤਿੰਨ ਗੁਣਾ ਟੈਕਸ ਵਸੂਲਿਆ ਜਾ ਰਿਹਾ ਹੈ। ਡਰਾਈਵਰਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਇਕ ਤੋਂ ਬਾਅਦ ਇਕ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹੇ ‘ਚ ਡਰਾਈਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸੋਸ਼ਲ ਮੀਡੀਆ ਤੋਂ ਭੜਕਾਊ ਪੋਸਟਾਂ ਹਟਾ ਦਿੱਤੀਆਂ ਜਾਣ। ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਹੜਤਾਲ ’ਤੇ ਬੈਠੇ ਡਰਾਈਵਰਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਮਜਬੂਰੀ ਵੱਸ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ‘ਤੇ ਆਉਣਾ ਪਿਆ। ਜੇਕਰ ਸਰਕਾਰ ਨੇ ਜਲਦੀ ਸੁਣਵਾਈ ਨਾ ਕੀਤੀ ਤਾਂ ਉਹ ਸੀਐਮ ਹਾਊਸ ਵੱਲ ਮਾਰਚ ਕਰਨਗੇ।
ਇਹ ਵੀ ਪੜ੍ਹੋ – ਜ਼ਿੰਮਬਾਬਵੇ ਖਿਲਾਫ਼ ਜ਼ੀਰੋ ‘ਤੇ ਆਉਣ ‘ਤੇ ਯੁਵਰਾਜ ਨੇ ਅਭਿਸ਼ੇਕ ਸ਼ਰਮਾ ਨੂੰ ਕਿਉਂ ਦਿੱਤੀ ਸੀ ਵਧਾਈ! ਵਜ੍ਹਾ ਹੈਰਾਨ ਕਰਨ ਵਾਲੀ