‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬੀ ਯੂਨੀਵਰਸਿਟੀ ਨੇ ਰੈਗੂਲਰ, ਪ੍ਰਾਈਵੇਟ ਅਤੇ ਰੀ-ਅਪੀਅਰ ਵਾਲੇ ਵਿਦਿਆਰਥੀਆਂ ਲਈ ਮਈ 2021 ਦੇ ਸੈਸ਼ਨ ਲਈ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸ ਭਰਨ ਦੀ ਆਖਰੀ ਮਿਤੀ ਹੁਣ 15 ਅਪ੍ਰੈਲ ਤੱਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਫਾਰਮ ਭਰਮ ਦੀ ਆਖਰੀ ਤਰੀਕ 31 ਮਾਰਚ ਤੈਅ ਕੀਤੀ ਗਈ ਸੀ। ਯੂਨੀਵਰਸਿਟੀ ਵੱਲੋਂ ਸੰਬੰਧਿਤ ਵਿਭਾਗਾਂ ਗੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
