ਬਿਊਰੋ ਰਿਪੋਰਟ (ਚੰਡੀਗੜ੍ਹ, 20 ਨਵੰਬਰ 2025): ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਅੱਜ ਮੋਰਚੇ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ, ਅਧਿਆਪਕ ਯੂਨੀਅਨਾਂ ਅਤੇ ਹੋਰ ਵਿਦਿਆਰਥੀ ਜਥੇਬੰਦੀਆਂ ਨੂੰ ਨਾਲ ਲੈ ਕੇ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰਸ ਵਿੱਚ ਐਲਾਨ ਕੀਤਾ ਗਿਆ ਕਿ ਜੇ ਯੂਨੀਵਰਸਿਟੀ ਪ੍ਰਸ਼ਾਸਨ 25 ਤਰੀਕ ਤੱਕ ਉਹਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਦਾ ਤਾਂ 26 ਤਰੀਕ ਨੂੰ ਯੂਨੀਵਰਸਿਟੀ ਨੂੰ ਮੁਕੰਮਲ ਤੌਰ ’ਤੇ ਬੰਦ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਮੋਰਚੇ ਵੱਲੋਂ 25 ਤਰੀਕ ਤੋਂ ਬਾਅਦ ਭਾਜਪਾ ਦੇ ਦਫ਼ਤਰਾਂ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਦੇਣ ਦਾ ਐਲਾਨ ਵੀ ਕੀਤਾ ਗਿਆ। ਮੋਰਚੇ ਨੇ ਸਪਸ਼ਟ ਕੀਤਾ ਹੈ ਕਿ ਜਦੋਂ ਤੱਕ ਮੰਗਾ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਮੋਰਚਾ ਨਿਰੰਤਰ ਜਾਰੀ ਰਹੇਗਾ।

