‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਇੱਕ ਸਮਾਗਮ ਵਿੱਚ ਪਹੁੰਚੇ। ਉਨ੍ਹਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਨਾਲ ਸਨ। ਕਰਜ਼ੇ ਦੇ ਭਾਰ ਹੇਠ ਦੱਬੀ ਇਸ ਯੂਨੀਵਰਸਿਟੀ ਨੂੰ ਉਨ੍ਹਾਂ ਨੇ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਕਿ ਯੂਨੀਵਰਸਿਟੀ ਦਾ 150 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਭਰੇਗੀ। ਉਨ੍ਹਾਂ ਨੇ ਯੂਨੀਵਰਸਿਟੀ ਨੂੰ ਹਰ ਮਹੀਨੇ 20 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮਾਡਲ ਪੇਸ਼ ਕਰਨ ਦੀ ਤਿਆਰੀ ਵਿੱਚ ਹੈ। ਯੂਨੀਵਰਸਿਟੀ ਵੱਲੋਂ ਆਯੋਜਿਤ ਇਸ ਵਿੱਦਿਅਕ ਸਮਾਗਮ ਵਿੱਚ ਵੀ ਉਹ ਸਿਆਸੀ ਗੱਲ ਕਰਨ ਤੋਂ ਨਾ ਟਲੇ। ਕੇਜਰੀਵਾਲ ਵੱਲੋਂ ਉਨ੍ਹਾਂ ਉੱਤੇ ਕੱਸੇ ਨਕਲੀ ਹੋਣ ਦਾ ਤੰਜ ਦਾ ਜਵਾਬ ਵਿੱਚ ਕਹਿ ਦਿੱਤਾ ਕਿ ਉਹ ਕਿਸੇ ਦੀ ਨਕਲ ਨਹੀਂ ਕਰ ਰਹੇ ਸਗੋਂ ਆਪਣੇ ਕੰਮ ਵੱਲ ਕੇਂਦਰਿਤ ਹਨ।
ਮੁੱਖ ਮੰਤਰੀ ਦੀ ਆਮਦ ‘ਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਡਾਂਗਾ ਚਲਾਈਆਂ ਅਤੇ ਘੜੀਸ ਕੇ ਗੱਡੀਆੰ ਵਿੱਚ ਸੁੱਟਿਆ। ਇਸ ਖਿੱਚ-ਧੂਹ ਦੌਰਾਨ ਕਈਆਂ ਦੀਆਂ ਦਸਤਾਰਾਂ ਉੱਤਰ ਗਈਆਂ।