ਬੇਗਾਨੇ ਮੁਲਕਾਂ ਵਲ ਜਾਣ ਦਾ ਰੁਝਾਨ ਪੰਜਾਬੀਆਂ ਵਿਚ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵੱਧ ਗਿਆ ਹੈ। ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹੇ ਹੀ ਮਾਮਲਾ
ਅਮਰੀਕਾ ਤੋਂ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸਮਾਣਾ ਸਬ ਡਵੀਜ਼ਨ ਦੇ ਪਿੰਡ ਧਨੌਰੀ ਨਿਵਾਸੀ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਵਿਆਹਿਆ ਹੋਇਆ ਸੀ। ਮ
ਮਿਲੀ ਜਾਣਕਾਰੀ ਅਨੁਸਾਰ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਤਕਰੀਬਨ ਅੱਠ ਸਾਲ ਪਹਿਲਾਂ ਵਿਦੇਸ਼ ਗਿਆ ਸੀ ਜੋ ਵੋਲਵੋ ਸੈਮੀ ਵੈਸਟਬਾਊਂਡ ਚਲਾਉਂਦਾ ਸੀ। ਸਾਊਥ ਰਿਚਮੰਡ ਹਿੱਲ ਨਿਊਯਾਰਕ ਦਾ 29 ਸਾਲਾ ਇਹ ਨੌਜਵਾਨ ਵਾਹਨ ਦਾ ਕੰਟਰੋਲ ਗੁਆ ਬੈਠਿਆ ਅਤੇ ਖੱਡ ਵਿੱਚ ਜਾ ਟਕਰਾਇਆ ਜਿਸ ਕਰਕੇ ਇਸ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।
ਮ੍ਰਿਤਕ ਮਲਕ ਸਿੰਘ ਤਕਰੀਬਨ ਅੱਠ ਸਾਲ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਅਤੇ ਪਰਿਵਾਰ ਵਿੱਚ ਉਹ ਦੋ ਭਰਾਵਾਂ ‘ਚੋਂ ਛੋਟਾ ਸੀ। ਮਲਕ ਸਿੰਘ ਆਪਣੇ ਪਿੱਛੇ ਪਤਨੀ ਸਣੇ ਪੰਜ ਸਾਲ ਦੀ ਲੜਕੀ ਤੇ ਸਾਲ ਦਾ ਲੜਕਾ ਛੱਡ ਗਿਆ ਹੈ।