ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ।
ਦਰਅਸਲ ਇਹ ਮਾਮਲਾ ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਦਾ ਹੈ ਜਿੱਥੇ 24 ਦਿਨ ਪਹਿਲਾਂ (ਸਰੀ) ਕੈਨੇਡਾ ਵਿੱਚ ਗਏ ਨੌਜਵਾਨ 32 ਸਾਲਾ ਪ੍ਰਿੰਸ ਅਰੋੜਾ ਪੁੱਤਰ ਸਤੀਸ਼ ਅਰੋੜਾ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗਲੀ ਦੋਧੀਆਂ ਵਾਲੀ ਜੀਰਾ ਦੇ ਸਤੀਸ਼ ਕੁਮਾਰ ਅਰੋੜਾ ਦਾ ਬੇਟਾ ਪ੍ਰਿੰਸ ਅਰੋੜਾ ਬੀਤੀ ਤਿੰਨ ਅਗਸਤ ਨੂੰ ਹੀ ਕੈਨੇਡਾ ਗਿਆ ਕਿ ਬੀਤੇ ਕੱਲ੍ਹ ਐਤਵਾਰ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।
ਜਾਣਕਾਰੀ ਮੁਤਾਬਿਕ ਕਿ ਉਸ ਦੀ ਪਤਨੀ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ਉੱਤੇ ਕੈਨੇਡਾ ਗਈ ਸੀ ਅਤੇ ਪਿਛਲੀ ਤਿੰਨ ਅਗਸਤ ਨੂੰ ਉਸ ਨੇ ਆਪਣੇ ਪਤੀ ਨੂੰ ਵੀ ਕੈਨੇਡਾ ਦੇ ਕਾਗ਼ਜ਼ ਭੇਜ ਦਿੱਤੇ ਸਨ। ਬੀਤੇ ਸ਼ਨੀਵਾਰ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ ਉੱਤੇ ਗੱਲਬਾਤ ਵੀ ਕੀਤੀ ਸੀ। ਪਿਤਾ ਦਾ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉੱਥੇ ਜਾ ਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਤੇ ਆਪਣਾ ਭਵਿੱਖ ਉੱਜਵਲ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।