ਪੰਜਾਬ ‘ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ
ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਪੰਜਾਬ ਨੌਜਵਾਨ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਦੀ ਟਰਾਲੇ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਕਾਰ ਨੂੰ ਚਲਾ ਰਿਹਾ ਪੰਜਾਬੀ ਨੌਜਵਾਨ ਕਾਰ ਵਿਚ ਬੁਰੀ ਤਰ੍ਹਾਂ ਸੜ ਗਿਆ। ਮ੍ਰਿਤਕ ਦੀ ਪਹਿਚਾਣ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ।
ਗੁਰਸ਼ਿੰਦਰ ਸਿੰਘ ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਕੈਨੇਡਾ ਪੁਲਿਸ ਵਿਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਖ਼ਤਮ ਹੋਣ ਉਪਰੰਤ 23 ਅਗਸਤ ਨੂੰ ਘਰ ਆ ਰਿਹਾ ਸੀ, ਇਸ ਦੌਰਾਨ ਕਾਰ ਨੂੰ ਰਸਤੇ ਵਿਚ ਟਰਾਲੇ ਨਾਲ ਹਾਦਸੇ ਤੋਂ ਬਾਅਦ ਅੱਗ ਲੱਗ ਗਈ। ਇਸ ਦੌਰਾਨ ਗੁਰਸ਼ਿੰਦਰ ਸਿੰਘ ਘੋਤੜਾ ਦੀ ਮੌਤ ਹੋ ਗਈ। ਗੁਰਸ਼ਿੰਦਰ ਸਿੰਘ ਦਾ ਸਸਕਾਰ 25 ਅਗਸਤ ਨੂੰ ਕੈਨੇਡਾ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਸ਼ਿੰਦਰ ਸਿੰਘ ਨੇ ਸੋਮਵਾਰ ਨੂੰ ਪਾਸਿੰਗ ਆਊਟ ਤੋਂ ਬਾਅਦ ਨੌਕਰੀ ਜੁਆਇੰਨ ਕਰਨੀ ਸੀ। ਇਸ ਹਾਦਸੇ ਕਾਰਨ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਇਆ ਹੈ, ਉੱਥੇ ਹੀ ਪਿੰਡ ਭਦਾਸ ਵਿੱਚ ਸੋਗ ਦੀ ਲਹਿਰ ਹੈ।
ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉੱਥੇ ਜਾ ਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਤੇ ਆਪਣਾ ਭਵਿੱਖ ਉੱਜਵਲ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।