The Khalas Tv Blog India ਸਪੇਨ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌ ਤ
India International Punjab

ਸਪੇਨ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌ ਤ

ਦ ਖ਼ਾਲਸ ਬਿਊਰੋ : ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੀ ਭਾਲ ਵਿੱਚ ਸਪੇਨ ਗਏ ਬਲਾਚੌਰ ਦੇ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌ ਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।   ਮ੍ਰਿ ਤਕ ਦੀ ਪਛਾਣ ਚਰਨਜੀਤ ਸਿੰਘ ਚੰਨੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿ ਤਕ ਚਰਨਜੀਤ ਸਿੰਘ ਚੰਨੀ ਦੀ ਉਮਰ ਮਹਿਜ਼ 24 ਸਾਲ ਸੀ ਅਤੇ ਸਾਢੇ ਚਾਰ ਸਾਲ ਪਹਿਲਾਂ ਸਪੇਨ ਗਿਆ ਸੀ।

ਉਕਤ ਨੌਜਵਾਨ ਬੀਤੇ ਦਿਨ ਸ਼ੱਕੀ ਹਾਲਤ ‘ਚ ਹਾਦ ਸੇ ਦਾ ਸ਼ਿ ਕਾਰ ਹੋ ਗਿਆ, ਜਿਸ ਕਾਰਨ ਉਸ ਦੀ ਮੌ ਤ ਹੋ ਗਈ। ਮ੍ਰਿ ਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ 5 ਭੈਣਾਂ ਦਾ ਭਰਾ ਸੀ। ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌ ਤ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਪਿੰਡ ਖੋਜਾ ਬੇਟ ਦੇ ਨੌਜਵਾਨ ਚਰਨਜੀਤ ਸਿੰਘ ਚੰਨੀ ਘਰ ਦੇ ਆਰਥਿਕ ਹਾਲਾਤ ਠੀਕ ਨਾ ਹੋਣ ਕਾਰਨ ਚਾਰ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਸਪੇਨ ਗਿਆ ਸੀ, ਜਿਥੋਂ ਅੱਜ ਉਸ ਦੀ ਮੌ ਤ ਦੀ ਖ਼ਬਰ ਆਉਣ ਕਾਰਨ ਉਸ ਦੇ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Exit mobile version