International Punjab

ਫਰਾਂਸ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਹੁਸ਼ਿਆਰਪੁਰ ਨਾਲ ਸਬੰਧਿਤ ਸੀ ਨੌਜਵਾਨ

ਨੌਜਵਾਨ ਆਪਣੇ ਬਿਹਤਰ ਭਵਿੱਖ ਦੀ ਤਲਾਸ਼ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਪਰ ਜਦੋਂ ਵਿਦੇਸ਼ ਤੋਂ ਕੋਈ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ ਤਾਂ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਅਜਿਹੀ ਹੀ ਇੱਕ ਖ਼ਬਰ ਫਰਾਂਸ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਇਮਾਰਤ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕਮਲਜੀਤ ਸਿੰਘ ਪਿੰਡ ਟੇਰਕਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਕਈ ਸਾਲਾਂ ਤੋਂ ਫਰਾਂਸ ਵਿੱਚ ਰਹਿ ਰਿਹਾ ਸੀ, ਜੋ ਫਰਾਂਸ ਵਿੱਚ ਉਸਾਰੀ ਦਾ ਕੰਮ ਕਰਦਾ ਸੀ। ਉਹ ਇੱਕ ਇਮਾਰਤ ਵਿੱਚ ਕੰਮ ਕਰਦਾ ਰਿਹਾ ਸੀ, ਜਿੱਥੇ ਉਸ ਦਾ ਪੈਰ ਤਿਲਕ ਗਿਆ। ਜਿਸ ਕਾਰਨ ਉਸ ਦੀ ਹੇਠਾਂ ਡਿੱਗਣ ਕਾਰਨ ਮੌਤ ਹੋਈ ਹੈ।

ਇਹ ਵੀ ਪੜ੍ਹੋ – ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਲਈ ਵਟਸਐਪ ਨੰਬਰ ਜਾਰੀ, ਤੁਰੰਤ ਕੀਤਾ ਜਾਵੇਗਾ ਨਿਪਟਾਰਾ