ਪੰਜਾਬ ਦੇ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਵਿਚ ਵਿਦੇਸ਼ ਜਾਂਦੇ ਹਨ, ਪਰ ਕਈਆਂ ਨੂੰ ਸੰਘਰਸ਼ ਦੌਰਾਨ ਮੌਤ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹੀ ਇਕ ਦੁਖਦਾਈ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਜਤਿਨ ਗਰਗ ਦੀ ਥਾਮਪਸਨ ਦਰਿਆ ਵਿਚ ਡੁੱਬਣ ਨਾਲ ਮੌਤ ਹੋ ਗਈ। ਜਤਿਨ ਕੈਮਲੂਪਸ ਨੇੜੇ ਓਵਰਲੈਂਡਰ ਪਾਰਕ ਵਿਚ ਸਾਥੀਆਂ ਨਾਲ ਵਾਲੀਬਾਲ ਖੇਡ ਰਿਹਾ ਸੀ।
ਖੇਡ ਦੌਰਾਨ ਬਾਲ ਦਰਿਆ ਵਿਚ ਡਿੱਗ ਗਈ, ਜਿਸ ਨੂੰ ਲੈਣ ਲਈ ਜਤਿਨ ਦਰਿਆ ਵਿਚ ਗਿਆ। ਪਾਣੀ ਦਾ ਤੇਜ਼ ਵਹਾਅ ਜਤਿਨ ਨੂੰ ਵਹਿ ਲੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।