International Punjab

ਵਿਦੇਸ਼ੀ ਧਰਤੀ ਤੇ ਹੋਈ ਇੱਕ ਹੋਰ ਅਣਹੋਣੀ ,ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ

Punjabi youth dies of heart attack in Canada

ਤਰਨਤਾਰਨ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਕ੍ਰੇਜ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉੱਥੇ ਜਾ ਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਤੇ ਆਪਣਾ ਭਵਿੱਖ ਉੱਜਵਲ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ।

ਅਜਿਹਾ ਹੀ ਇਕ ਮਾਮਲਾ ਤਰਨਤਾਰਨ ਦੇ ਪਿੰਡ ਢੋਟੀਆਂ ਤੋਂ ਸਾਹਮਣੇ ਆਇਆ ਹੈ ਜਿੱਥੇ 27 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਪਿੰਡ ਢੋਟੀਆਂ ਵਜੋਂ ਹੋਈ ਹੈ। ਉਹ ਅਜੇ 7 ਮਹੀਨੇ ਪਹਿਲਾਂ ਹੀ ਪਤਨੀ ਰਮਨਦੀਪ ਕੌਰ ਕੋਰ ਕੈਨੇਡਾ ਗਿਆ ਸੀ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਨਵਜੋਤ ਨੇ ਆਪਣੀ ਭੈਣ ਕਮਲਜੀਤ ਕੌਰ ਨੂੰ ਫ਼ੋਨ ਕਰਕੇ ਪਰਿਵਾਰ ਦਾ ਹਾਲ ਚਾਲ ਜਾਣਿਆ। ਕਮਲਜੀਤ ਨਾਲ ਫ਼ੋਨ ‘ਤੇ ਗੱਲ ਕਰਦਿਆਂ ਨਵਜੋਤ ਨੇ ਕਿਹਾ ਕਿ ਉਹ ਹੁਣ ਨਹਾਉਣ ਲੱਗਿਆ ਹੈ ਤੇ ਬਾਅਦ ਵਿਚ ਫ਼ੋਨ ਕਰੇਗਾ।

ਨਵਜੋਤ ਕਰੀਬ 15 ਮਿੰਟ ਤੱਕ ਬਾਥਰੂਮ ਤੋਂ ਬਾਹਰ ਨਹੀਂ ਆਇਆ। ਇਸ ਦੌਰਾਨ ਪਤਾ ਲੱਗਾ ਕਿ ਨਵਜੋਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਦੋਂ ਉਸ ਦੀ ਪਤਨੀ ਰਮਨਦੀਪ ਨੇ ਇਸ ਦੀ ਸੂਚਨਾ ਪਿੰਡ ਢੋਟੀਆਂ ਦੀ ਰਹਿਣ ਵਾਲੀ ਆਪਣੀ ਮਾਤਾ ਜਸਬੀਰ ਕੌਰ ਨੂੰ ਦਿੱਤੀ ਤਾਂ ਉਹ ਬੇਹੋਸ਼ ਹੋ ਗਈ। ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਵਜੋਤ ਦੀ ਲਾਸ਼ ਪਿੰਡ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ। ਨਵਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ  ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ।  ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।