India International Punjab

ਅਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌ ਤ

ਦ ਖ਼ਾਲਸ ਬਿਊਰੋ : ਵਿਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਜਿਸ ਦੇ ਚਲਦਿਆਂ ਮੋਗਾ ਜ਼ਿਲ੍ਹੇ ਦੇ ਨੌਜਵਾਨ ਲਵਪ੍ਰੀਤ ਦੀ ਅਸਟ੍ਰੇਲੀਆ ਵਿੱਚ ਅਚਾਨਕ ਮੌ ਤ ਹੋਣ ਦੀ ਮੰਦਭਾਗੀ ਖ਼ਬਰ ਆਈ ਹੈ । ਮਿਲੀ ਜਾਣਕਾਰੀ ਮੁਤਾਬਿਕ 23 ਸਾਲਾਂ ਲਵਪ੍ਰੀਤ ਸਿੰਘ ਗਿੱਲ ਪਿੰਡ ਬਹਿਰਾਮਕੇ ਦਾ ਰਹਿਣ ਵਾਲਾ ਸੀ, ਜਿਸ ਦੀ ਅਚਾਨਕ ਅਸਟ੍ਰੇਲੀਆ ਚ ਮੌ ਤ ਹੋ ਗਈ ਹੈ।

ਲਵਪ੍ਰੀਤ ਸਿਡਨੀ ਅਸਟ੍ਰੇਲੀਆ ‘ਚ ਪੜ੍ਹਾਈ ਕਰਨ ਅਤੇ ਰੋਜ਼ੀ-ਰੋਟੀ ਕਮਾਉਣ ਲਈ 3 ਸਾਲ ਪਹਿਲਾਂ ਗਿਆ ਸੀ। ਲਵਪ੍ਰੀਤ ਦੋ ਭੈਣਾ ਦਾ ਭਰਾ ਅਤੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ। ਇੱਕ ਭੈਣ ਤੇ ਪਿਤਾ ਲਵਪ੍ਰੀਤ ਦੇ ਕੋਲ ਅਸਟ੍ਰੇਲੀਆ ‘ਚ ਰਹਿੰਦੇ ਸਨ ਅਤੇ ਇੱਕ ਭੈਣ ਤੇ ਮਾਂ ਕੈਨੇਡਾ ‘ਚ ਰਹਿ ਰਹੇ ਸਨ। ਇਸ ਦੁੱਖ ਦੀ ਘੜੀ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਿਲ੍ਹਾ ਮੋਗਾ ਦੇ ਪ੍ਰਧਾਨ ਅਤੇ ਕੌਮੀ ਜਨਰਲ ਸਕੱਤਰ ਪੰਜਾਬ ਸੁੱਖ ਗਿੱਲ ਤੋਤਾ ਸਿੰਘ ਵਾਲਾ ਨੇ ਜਾਣਕਾਰੀ ਦਿੰਦਿਆਂ ਲਵਪ੍ਰੀਤ ਦੀ ਮੌਤ ‘ਤੇ ਡੂੰਘਾ ਦੁੱਖ ਜ਼ਾਹਿਰ ਕੀਤਾ।