International Punjab

ਇਕਲੌਤੇ ਪੁੱਤ ਦੀ ਕੈਨੇਡਾ ’ਚ ਦਰਦਨਾਕ ਮੌਤ! ਕੁਝ ਸਮੇਂ ਪਹਿਲਾਂ ਹੀ ਮਿਲੀ ਸੀ PR

ਬਿਉਰੋ ਰਿਪੋਰਟ – ਕੈਨੇਡਾ ਵਿੱਚ ਇੱਕ ਪੰਜਾਬੀ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਦਰਦਨਾਕ ਮੌਤ ਹੋ ਗਈ ਹੈ। 24 ਸਾਲ ਦਾ ਮ੍ਰਿਤਕ ਗੁਰਪ੍ਰੀਤ ਸਿੰਘ ਕੈਨੇਡਾ ਦੇ ਮੌਂਕਟਨ ਸ਼ਹਿਰ ਵਿੱਚ ਰਹਿੰਦਾ ਸੀ। ਕੁਝ ਸਮੇਂ ਪਹਿਲਾਂ ਹੀ ਉਸ ਨੂੰ PR ਮਿਲੀ ਸੀ।

ਪਟਿਆਲਾ ਦੇ ਕਸਬਾ ਬਲਬੇੜਾ ਦੇ ਪਿੰਡ ਨਨਾਨਸੂ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੇ ਪਿਤਾ ਰਾਜਿੰਦਰ ਸਿੰਘ ਆੜ੍ਹਤੀ ਸਨ ਅਤੇ ਚੰਗੇ ਭਵਿੱਖ ਦੇ ਲਈ ਉਹ ਢਾਈ ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਦੇ ਲਈ ਗਿਆ ਸੀ।

PR ਮਿਲਣ ਦੀ ਖੁਸ਼ੀ ਵਿੱਚ ਗੁਰਪ੍ਰੀਤ ਸਿੰਘ ਆਪਣੇ ਦੋਸਤਾਂ ਨਾਲ ਪਹਾੜੀ ਖੇਤਰ ਵਿੱਚ ਘੁੰਮਣ ਗਿਆ ਸੀ ਜਿੱਥੇ ਝਰਨੇ ਹੇਠ ਨਹਾਉਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਗੁਰਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਨੂੰ ਹੁਣ ਵੀ ਯਕੀਨ ਨਹੀਂ ਆ ਰਿਹਾ ਹੈ ਕਿ ਪੁੱਤਰ ਇਸ ਤਰ੍ਹਾਂ ਦੁਨੀਆ ਤੋਂ ਚਲਾ ਗਿਆ। ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ – ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਕਥਿਤ ਵੀਡੀਓ ਕਾਲ ਵਾਇਰਲ! ਪਾਕਿ ਡੌਨ ਭੱਟੀ ਨੂੰ ਦੇ ਰਿਹਾ ਈਦ ਦੀ ਵਧਾਈ