ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।
ਪਿੰਡ ਮੜ੍ਹਾਕ ਦੇ ਨੌਜਵਾਨ ਸੁਖਪ੍ਰੀਤ ਸਿੰਘ (29) ਪੁੱਤਰ ਸਿੰਕਦਰ ਸਿੰਘ ਵੀਰਾ ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਰ ਕੇ ਕੈਨੇਡਾ ਵਿਖੇ ਮੌਤ ਹੋਣ ਦਾ ਪਤਾ ਲੱਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਖਪ੍ਰੀਤ ਸਿੰਘ ਕਰੀਬ 7 ਮਹੀਨੇ ਪਹਿਲਾਂ (18 ਜੂਨ 2024) ਐਂਡਮਟਨ (ਕੈਨੇਡਾ) ਗਿਆ ਸੀ।
ਮ੍ਰਿਤਕ ਸੁਖਪ੍ਰੀਤ ਸਿੰਘ ਦੀ ਪਤਨੀ ਪਵਨਪ੍ਰੀਤ ਕੌਰ ਪੀ.ਆਰ. ਕੈਨੇਡਾ ਵਿਖੇ ਸਨ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਸੁਖਪ੍ਰੀਤ ਸਿੰਘ ਦੇ ਘਰ ਦੀ ਸਥਿਤੀ ਆਰਥਿਕ ਤੌਰ ‘ਤੇ ਬਹੁਤੀ ਠੀਕ ਨਹੀਂ ਹੈ ਤੇ ਭਾਰਤ ਸਰਕਾਰ ਤੋਂ ਉਹ ਮੰਗ ਕਰਦੇ ਹਨ ਕਿ ਮ੍ਰਿਤਕ ਸੁਖਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।