The Khalas Tv Blog Punjab ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਕਤਲ! ਤਰਨ ਤਾਰਨ ਦਾ ਰਹਿਣ ਵਾਲਾ ਸੀ ਮ੍ਰਿਤਕ
Punjab

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਕਤਲ! ਤਰਨ ਤਾਰਨ ਦਾ ਰਹਿਣ ਵਾਲਾ ਸੀ ਮ੍ਰਿਤਕ

ਬਿਉਰੋ ਰਿਪੋਰਟ – ਕੈਨੇਡਾ (Canada) ਦੇ ਬਰੈਂਪਟਨ (Brampton) ਵਿਚ ਤਰਨ ਤਾਰਨ ਦੇ ਦੋ ਨੌਜਵਾਨਾਂ ‘ਤੇ ਹਮਲਾ ਹੋਇਆ ਹੈ। ਇਹ ਦੋਵੇਂ ਨੌਜਵਾਨ ਸਕੇ ਭਰਾ ਹਨ। ਇਨ੍ਹਾਂ ਵਿੱਚੋਂ ਇਕ ਦੀ ਮੌਕੇ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਦੱਸ ਦੇਈਏ ਕਿ ਕਾਰ ਸਵਾਰਾਂ ਵੱਲੋਂ ਦੋਵੇਂ ਨੌਜਵਾਨਾਂ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਕ ਨੌਜਵਾਨ ਜਖਮੀ ਹੋਇਆ ਹੈ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਕੈਨੇਡਾ ਦੇ ਬਰੈਂਪਟਨ ਵਿੱਚ ਵਾਪਰੀ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਨੌਜਵਾਨਾਂ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਖੁਸ਼ਵੰਤ ਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਅਤੇ 6 ਮਹੀਨੇ ਪਹਿਲਾਂ ਉਸ ਦਾ ਛੋਟਾ ਲੜਕਾ ਪ੍ਰਿਤਪਾਲ ਸਿੰਘ ਵੀ ਆਪਣੇ ਵੱਡੇ ਭਰਾ ਕੋਲ ਉੱਥੇ ਰਹਿਣ ਚਲਾ ਗਿਆ ਸੀ। ਸਰਬਜੀਤ ਸਿੰਘ ਨੂੰ ਉਸ ਦੇ ਬੱਚਿਆਂ ਦੇ ਦੋਸਤਾਂ ਨੇ ਦੱਸਿਆ ਕਿ ਜਦੋਂ ਉਹ ਦੋਵੇਂ ਘਰ ਦੇ ਬਾਹਰੋ ਬਰਫ ਹਟਾ ਰਹੇ ਸਨ ਤਾਂ ਦੋਵੇਂ ਭਰਾਵਾਂ ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਪ੍ਰਿਤਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਖੁਸ਼ਵੰਤ ਸਿੰਘ ਜਖਮੀ ਹੋ ਗਿਆ। ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਲੜਕੇ ਹਨ ਅਤੇ ਦੋਵੇਂ ਵਿਦੇਸ਼ ਰਹਿੰਦੇ ਸਨ। ਉਸ ਨੇ ਦੱਸਿਆ ਕਿ ਉਹ ਜਿਸ ਮਕਾਨ ਵਿਚ ਰਹਿ ਰਿਹਾ ਸੀ, ਉਹ ਕਿਰਾਏ ‘ਤੇ ਸੀ। ਕਿਸੇ ਨੇ ਉਸ ਦੇ ਮਕਾਨ ਮਾਲਕ ਨੂੰ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਅਤੇ ਮਕਾਨ ਮਾਲਕ ਮੇਰੇ ਦੋਵਾਂ ਪੁੱਤਰਾਂ ਨੂੰ ਬਿਨਾਂ ਦੱਸੇ ਪਰਿਵਾਰ ਸਮੇਤ ਕਿਤੇ ਹੋਰ ਚਲਾ ਗਿਆ।

ਜੇਕਰ ਉਨ੍ਹਾਂ ਨੂੰ ਪਹਿਲਾਂ ਸੂਚਿਤ ਕੀਤਾ ਹੁੰਦਾ ਤਾਂ ਸ਼ਾਇਦ ਉਨ੍ਹਾਂ ਦੇ ਦੋਵੇਂ ਪੁੱਤਰ ਸੁਚੇਤ ਹੋ ਜਾਂਦੇ ਅਤੇ ਅਜਿਹੀ ਘਟਨਾ ਨਾ ਵਾਪਰਦੀ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਨੂੰ ਇੱਥੇ ਲਿਆਉਣ ਲਈ ਜਲਦੀ ਤੋਂ ਜਲਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ – ਇੰਸਟਾਗਰਾਮ ਹੋਇਆ ਡਾਊਨ! ਉਪਭੋਗਤਾਵਾਂ ਨੂੰ ਆਈਆਂ ਸਮੱਸਿਆਵਾਂ

 

Exit mobile version