The Khalas Tv Blog Punjab ਪ੍ਰਵਾਸੀਆਂ ਨੇ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕੀਤਾ ਕਤਲ! ਪਰਿਵਾਰ ਨੇ ਹਸਪਤਾਲ ਬਾਹਰ ਲਾਇਆ ਧਰਨਾ
Punjab

ਪ੍ਰਵਾਸੀਆਂ ਨੇ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕੀਤਾ ਕਤਲ! ਪਰਿਵਾਰ ਨੇ ਹਸਪਤਾਲ ਬਾਹਰ ਲਾਇਆ ਧਰਨਾ

ਬਿਊਰੋ ਰਿਪੋਰਟ (16 ਫਰਵਰੀ, 2026): ਮੁਹਾਲੀ ਦੇ ਫੇਜ਼-11 ਇਲਾਕੇ ਵਿੱਚ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ, ਸਿਮਰਨਜੀਤ ਸਿੰਘ ਨਾਮ ਦਾ ਨੌਜਵਾਨ ਫੇਜ਼-11 ਦੇ ਮੰਦਰ ਵਿੱਚ ਮੱਥਾ ਟੇਕ ਕੇ ਬਾਹਰ ਆ ਰਿਹਾ ਸੀ, ਜਦੋਂ ਪ੍ਰਵਾਸੀ ਮਜ਼ਦੂਰਾਂ ਦੇ ਇੱਕ ਸਮੂਹ ਨੇ ਉਸ ਨੂੰ ਘੇਰ ਲਿਆ। ਹਮਲਾਵਰਾਂ ਨੇ ਸਿਮਰਨਜੀਤ ’ਤੇ ਚਾਕੂਆਂ ਨਾਲ ਕਈ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਜ਼ਖਮੀ ਹਾਲਤ ਵਿੱਚ ਸਿਮਰਨਜੀਤ ਨੂੰ ਤੁਰੰਤ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ, ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਹੱਥ ਇਲਾਕੇ ਦੀ CCTV ਫੁਟੇਜ ਲੱਗੀ ਹੈ, ਜਿਸ ਵਿੱਚ ਹਮਲਾਵਰ ਸਪੱਸ਼ਟ ਰੂਪ ਵਿੱਚ ਨੌਜਵਾਨ ‘ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਪੁਲਿਸ ਨੇ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਜਿੰਨੀ ਦੇਰ ਤੱਕ ਦੋਸ਼ੀ ਗ੍ਰਿਫ਼ਤਾਰ ਨਹੀਂ ਹੁੰਦੇ, ਉਹ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ।

 

Exit mobile version