The Khalas Tv Blog India 7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
India International Punjab

7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਦਾਸਪੁਰ : ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਅੱਜ ਅਰਮੀਨੀਆ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ 20 ਸਾਲਾਂ ਗੁਰਬਾਜ ਸਿੰਘ ਵਾਸੀ ਪਿੰਡ ਸਰਫਕੋਟ ਜਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਪੁੱਤਰ ਦੇ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬਾਜ ਸਿੰਘ 7 ਮਹੀਨੇ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਅਤੇ ਪਰਿਵਾਰ ਦੇ ਪਾਲਣ ਪੋਸ਼ਣ ਲਈ ਅਰਮੀਨੀਆ ਗਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਅ ਅਰਮੀਨੀਆ ਵਿਚ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਦੱਸ ਦੇਈਏ ਕਿ ਇਸ ਦੁੱਖ ਦੀ ਘੜੀ ’ਚ ਗੁਰਬਾਜ ਦੀ ਮ੍ਰਿਤਕ ਦੇਹ ਭਾਈ ਘਨਈਆ ਹੋਮੇਨੂੰਟੇਰਨ ਐਂਡ ਯੂਕੇ ਵਲੋਂ ਕਰੀਬ 3.50 ਲੱਖ ਰੁਪਏ ਖਰਚ ਕਰਕੇ ਉਸਦੇ ਪਿੰਡ ਸਰਫ ਲਿਆਂਦੀ ਜਾ ਰਹੀ ਹੈ।

 

Exit mobile version