ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ।
ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਬਲਾਕ ਦਸੂਹਾ ਦੇ ਪਿੰਡ ਘੋਗਰਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਇਸ ਸਮੇਂ ਟੋਰਾਂਟੋ ‘ਚ ਰਹਿ ਰਿਹਾ ਸੀ ਅਤੇ ਉੱਥੇ ਹੀ ਕੰਮ ਕਰਦਾ ਸੀ।
ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਹੋਇਆ ਸੀ। ਮੇਰੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ। ਜਿੱਥੇ 4 ਸਾਲਾਂ ਬਾਅਦ ਇਹ ਸਾਰੇ ਭਰਾ ਟੋਰਾਂਟੋ ਸ਼ਹਿਰ ਵਿੱਚ ਇਕੱਠੇ ਹੋਏ। ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀਂ ਉੱਠਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਸਵੇਰੇ ਘਰੋਂ ਪੁੱਤਰਾਂ ਦਾ ਫ਼ੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਕਰਨਵੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਦਿੱਤਾ ਜਾਵੇਗਾ ਅਤੇ ਸੰਸਕਾਰ ਕੀਤਾ ਜਾਵੇਗਾ।
ਮ੍ਰਿਤਕ ਕਰਨਵੀਰ ਸਿੰਘ ਦਾ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਨੌਕਰੀ ਕਰਦੇ ਸੀ। ਪਰ ਉਨ੍ਹਾਂ ਦੀ ਵੀ ਸਾਲ 2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਪਰ ਹੁਣ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖ਼ਰੀ ਸਹਾਰਾ ਵੀ ਖੋਹ ਲਿਆ ਗਿਆ।