The Khalas Tv Blog India ਵਿਦੇਸ਼ਾਂ ਤੋਂ ਫਿਰ ਆਈ ਮਾੜੀ ਖ਼ਬਰ , ਪੁਰਤਗਾਲ ਗਏ ਪੰਜਾਬੀ ਨੌਜਵਾਨ ਨਾਲ ਹੋਇਆ ਕੁਝ ਅਜਿਹਾ, ਸੋਗ ‘ਚ ਸਾਰਾ ਪਿੰਡ..
India International Punjab

ਵਿਦੇਸ਼ਾਂ ਤੋਂ ਫਿਰ ਆਈ ਮਾੜੀ ਖ਼ਬਰ , ਪੁਰਤਗਾਲ ਗਏ ਪੰਜਾਬੀ ਨੌਜਵਾਨ ਨਾਲ ਹੋਇਆ ਕੁਝ ਅਜਿਹਾ, ਸੋਗ ‘ਚ ਸਾਰਾ ਪਿੰਡ..

Punjabi youth who went to Portugal died due to heart attack

ਅੰਮ੍ਰਿਤਸਰ ਦੇ ਕਸਬਾ ਮਹਿਤਾ ਦੇ ਅਧੀਨ ਪੈਂਦੇ ਪਿੰਡ ਪੱਲ੍ਹਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਇਹ ਪੰਜਾਬੀ ਨੌਜਵਾਨ ਪਿਛਲੇ ਸਾਲ ਹੀ ਪੁਰਤਗਾਲ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਪੱਲ੍ਹਾ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਪੱਲ੍ਹਾ ਨਵੰਬਰ 2022 ਵਿਚ ਰੋਜ਼ੀ ਰੋਟੀ ਲਈ ਪੁਰਤਗਾਲ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪਿੰਡ ਵਿੱਚ ਵੀ ਸੋਗ ਦਾ ਮਾਹੌਲ ਛਾਇਆ ਪਿਆ ਹੈ।

ਇਹ ਕੋਈ ਪਹਿਲੀ ਘਟਨਾ ਨਹੀਂ ਹੈ ਜਦੋਂ ਕਿਸੇ ਪੰਜਾਬੀ ਨੌਜਵਾਨ ਦੀ ਵਿਦੇਸ਼ ਵਿੱਚ ਹਾਰਟ ਅਟੈਕ ਨਾਲ ਮੌਤ ਹੋਈ ਹੋਵੇ। ਅਜਿਹੇ ਮਾਮਲੇ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਕੈਨੇਡਾ ਤੋਂ ਆ ਰਹੇ ਹਨ। ਜਿਸ ਕਰਕੇ ਕਈ ਪੰਜਾਬੀ ਪੁੱਤ ਵਿਦੇਸ਼ ਦੀ ਧਰਤੀ ਉੱਤੇ ਮੌਤ ਦੀ ਨੀਂਦ ਸੌਂ ਚੁੱਕੇ ਹਨ।

ਜੇ ਗੱਲ ਕਰੀਏ ਇਸ ਸਾਲ ਦੀ ਤਾਂ ਵਿਦੇਸ਼ ਜਾਣ ਵਾਲੇ ਨੌਜਵਾਨਾਂ ਵਿੱਚ ਹਾਰਟ ਅਟੈਕ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਸਾਰਿਆਂ ਦੀ ਉਮਰ 17 ਤੋਂ 26 ਸਾਲ ਦੇ ਵਿਚਕਾਰ ਸੀ।

ਇਸ ਬਾਰੇ ਸਿਹਤ ਮਾਹਿਰਾਂ ਦਾ ਕਹਿਣਾ ਹੈ ਇਸ ਦਾ ਸਭ ਤੋਂ ਵੱਡਾ ਕਾਰਨ ਮੌਸਮ ‘ਚ ਅਚਾਨਕ ਆਈ ਤਬਦੀਲੀ ਹੋ ਸਕਦੀ ਹੈ। ਭਾਰਤ ਤੇ ਵਿਦੇਸ਼ਾਂ ਦੇ ਮੌਸਮ ਵਿੱਚ ਬਹੁਤ ਅੰਤਰ ਹੈ। ਇਹ ਨੌਜਵਾਨ ਭਾਰਤ ਦੇ ਗਰਮ ਮਾਹੌਲ ਵਿੱਚ ਸਾਲਾਂ ਤੋਂ ਰਹਿੰਦੇ ਹਨ। ਵਿਦੇਸ਼ਾਂ ਵਿੱਚ ਮੌਸਮ ਠੰਢਾ ਹੈ। ਅਚਾਨਕ ਮੌਸਮ ‘ਚ ਬਦਲਾਅ ਕਾਰਨ ਸਾਹ ਲੈਣ ‘ਚ ਤਕਲੀਫ਼ ਹੁੰਦੀ ਹੈ, ਜਿਸ ਦਾ ਸਿੱਧਾ ਅਸਰ ਦਿਲ ਦੀ ਸਿਹਤ ‘ਤੇ ਪੈਂਦਾ ਹੈ। ਕੁਝ ਮਾਮਲਿਆਂ ਵਿੱਚ, ਦਿਲ ਅਚਾਨਕ ਕੰਮ ਕਰਨਾ ਬੰਦ ਕਰ ਦਿੰਦਾ ਹੈ ਜਿਸ ਕਾਰਨ ਮੌਤ ਹੋ ਜਾਂਦੀ ਹੈ।

Exit mobile version