Punjab

ਪੰਜਾਬੀਆਂ ਨੂੰ ਸੂਬੇ ਵਿੱਚ ਪਹਿਲ ਦੇ ਆਧਾਰ ‘ਤੇ ਮਿਲੇਗੀ ਨੌਕਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀਆਂ ਲਈ ਵੱਡਾ ਐਲਾਨ ਕੀਤਾ ਹੈ। ਚੰਨੀ ਨੇ ਪੰਜਾਬੀਆਂ ਨੂੰ ਪਹਿਲ ਦੇ ਆਧਾਰ ‘ਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਚੰਨੀ ਨੇ ਕਿਹਾ ਕਿ ਹਰਿਆਣਾ ਵਾਂਗ ਪੰਜਾਬ ਵਿੱਚ ਵੀ ਬੇਰੁਜ਼ਗਾਰਾਂ ਨੂੰ ਨੌਕਰੀਆਂ ਵਿੱਚ ਪਹਿਲ ਦਿੱਤੀ ਜਾਵੇਗੀ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਨਾਲ ਪੰਜਾਬ ਵਿੱਚ ਬੇਰੁਜ਼ਗਾਰਾਂ ਲਈ ਕੋਟਾ ਹੋਵੇਗਾ।

ਚਰਨਜੀਤ ਸਿੰਘ ਚੰਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਵਿੱਚ ਸਰਕਾਰੀ ਅਤੇ ਗ਼ੈਰ-ਸਰਕਾਰੀ ਨੌਕਰੀਆਂ ਵਿੱਚ ਉਥੋਂ ਦੇ ਵਸਨੀਕਾਂ ਲਈ ਕੋਟੇ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਪੰਜਾਬੀਆਂ ਲਈ ਨੌਕਰੀਆਂ ਵਿੱਚ ਕੋਟਾ ਰੱਖਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਦੀਆਂ ਤਿਆਰੀਆਂ ਜਾਰੀ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਾਨੂੰਨੀ ਟੀਮ ਨਾਲ ਸਲਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬੀਆਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣੇ ਹਨ ਅਤੇ ਉਹ ਇਸ ‘ਤੇ ਕੰਮ ਕਰ ਰਹੇ ਹਨ।