India Punjab

ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਦਾ ਅੱਜ ਹੋ ਸਕਦਾ ਐਲਾਨ!

ਬਿਉਰੋ ਰਿਪੋਰਟ: ਅੱਜ ਪੰਜਾਬ ਵਿੱਚ ਸਰਪੰਚੀ ਲਈ ਵੋਟਿੰਗ ਹੋ ਰਹੀ ਹੈ। ਇਸੇ ਦੌਰਾਨ ਖ਼ਬਰ ਆ ਰਹੀ ਹੈ ਕਿ ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਦਾਾ ਐਲਾਨ ਵੀ ਅੱਜ ਹੋ ਸਕਦਾ ਹੈ। ਅੱਜ ਦੁਪਹਿਰ 3 ਵਜੇ ਚੋਣ ਕਮਿਸ਼ਨ ਪ੍ਰੈਸ ਕਾਨਫਰੰਸ ਕਰੇਗਾ ਜਿਸ ਵਿੱਚ ਪੰਜਾਬ ਦੀਆਂ 4 ਵਿਧਾਨ ਸਭਾ ਤੇ ਜ਼ਿਮਨੀ ਚੋਣਾਂ ਦੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਵੀ ਅੱਜ ਕੀਤਾ ਜਾਵੇਗਾ। ਚੋਣ ਕਮਿਸ਼ਨ ਅੱਜ ਦੁਪਹਿਰ ਬਾਅਦ ਪ੍ਰੈਸ ਕਾਨਫਰੰਸ ਵਿੱਚ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ।

ECI ਅੱਜ ਬਾਅਦ ਦੁਪਹਿਰ 3:30 ਵਜੇ ਪ੍ਰੈਸ ਕਾਨਫਰੰਸ ਕਰੇਗੀ। ਇਸ ਦੇ ਨਾਲ ਹੀ ਕਮਿਸ਼ਨ ਦੱਸੇਗਾ ਕਿ ਚੋਣਾਂ ਕਿੰਨੇ ਪੜਾਵਾਂ ਵਿੱਚ ਹੋਣਗੀਆਂ ਅਤੇ ਕਿਹੜੀਆਂ ਤਿਆਰੀਆਂ ਕੀਤੀਆਂ ਗਈਆਂ ਹਨ।