ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਅਗਨੀਵੀਰ ਲਵਪ੍ਰੀਤ ਸਿੰਘ (24) ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਸ਼ਹੀਦ ਹੋ ਗਿਆ ਹੈ। ਉਹ 99 ਮੀਡੀਅਮ ਰਜਿਸਟਰ ਆਰਟੀ ਯੂਨਿਟ ਵਿਚ ਤਾਇਨਾਤ ਸੀ। ਡਿਊਟੀ ਦੌਰਾਨ ਦਹਿਸ਼ਤਗਰਦਾਂ ਵਲੋਂ ਇਸ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਅਗਨੀ ਵੀਰ ਦੇ ਸ਼ਹੀਦ ਹੋਣ ਦੀ ਖ਼ਬਰ ਪਹੁੰਚਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।
24 ਸਾਲਾਂ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿਚ ਭਰਤੀ ਹੋਇਆ ਸੀ। ਇਹ ਨੌਜਵਾਨ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਤੈਨਾਤ ਸੀ। ਮਿਲੀ ਜਾਣਕਾਰੀ ਅਨੁਸਾਰ ਜਵਾਨ ਨੂੰ ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਨਾਲ ਜਵਾਨ ਮੌਕੇ ‘ਤੇ ਹੀ ਸ਼ਹੀਦ ਹੋ ਗਿਆ।