Punjab

ਪੰਜਾਬ ਦਾ ਬਜਟ ਲੋਕ ਪੱਖੀ ਹੋਵੇਗਾ : ਹਰਪਾਲ ਚੀਮਾ

ਦ ਖ਼ਾਲਸ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਰਾਜ ਸਰਕਾਰ ਦਾ ਪਹਿਲਾ ਬਜਟ ਲੋਕ ਪੱਖੀ ਹੋਵੇਗਾ। ਵਿੱਤ ਮੰਤਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਸ੍ਰੀ ਚੀਮਾ ਨੇ ਡੀਸੀ ਦਫ਼ਤਰ ਵਿੱਚ ਮੁਹਾਲੀ ਦੇ ਸਨਅਤਕਾਰਾਂ, ਪ੍ਰਾਪਰਟੀ ਡੀਲਰਾਂ ਅਤੇ ਆਪ ਵਾਲੰਟੀਅਰਾਂ ਨਾਲ ਬਜਟ ਬਾਰੇ ਮੀਟਿੰਗ ਕੀਤੀ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਇੱਛਾਵਾਂ ਅਤੇ ਉਮੀਦਾਂ ਮੁਤਾਬਿਕ ਹੀ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ ਵਿੱਚ ਉਨ੍ਹਾਂ ਨੇ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਸਨਅਤਕਾਰਾਂ, ਵਪਾਰੀ ਵਰਗ ਕੋਲੋਂ ਸੁਝਾਅ ਇੱਕਤਰ ਕੀਤੇ ਹਨ।

 ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਾਣੇ ਸੋੜੇ ਸਿਆਸੀ ਨਿੱਜੀ ਹਿੱਤਾਂ ਕਾਰਨ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਜਿਸ ਕਾਰਨ ਪੰਜਾਬ ਲਗਾਤਾਰ ਬਰਬਾਦ ਹੁੰਦਾ ਗਿਆ ਅਤੇ ਲੱਖਾਂ ਕਰੋੜਾਂ ਦੇ ਕਰਜ਼ੇ ਦੀ ਪੰਡ ਪੰਜਾਬੀਆਂ ਸਿਰ ਚੜ੍ਹ ਗਈ।ਇਸ ਮੌਕੇ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਏਡੀਸੀ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਿਨੀਤ ਵਰਮਾ, ਅਮਰਦੀਪ ਕੌਰ ਅਤੇ ਹੋਰ ਮੌਜੂਦ ਸਨ। ਸ੍ਰੀ ਚੀਮਾ ਨੇ ਕਿਹਾ ਕਿ ਬਜਟ ਬਾਰੇ ਆਮ ਲੋਕਾਂ ਦੀ ਰਾਇ ਲੈਣ ਲਈ ਅੱਜ ਇਹ ਆਖਰੀ ਮੀਟਿੰਗ ਸੀ।