India Punjab

ਪੰਜਾਬ ਦੀ ਡੋਰ, ਕੇਜਰੀਵਾਲ ਦੇ ਕੋਲ : ਸੁਖਪਾਲ ਖਹਿਰਾ

ਪੰਜਾਬ ਕਾਂਗਰਸ ਦੇ ਵਿਧਾਇਕ ਆਏ ਦਿਨ ਕਿਸੇ ਨਾ ਕਿਸਾਨ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਗੇਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਵਿਧਾ4ਇਕਾਂ ਦੇ ਨਾਲ ਮੁਲਾਕਾਤ ਦਾ ਮਾਮਲਾ ਚੁੱਕਿਆ ਹੈ।

ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਮੌਜੂਦਗੀ ਵਿੱਚ ਅਰਵਿੰਦਕੇਜਰੀਵਾਲ ਕਿਸ ਹੈਸੀਅਤ ਵਿੱਚ ਦਿੱਲੀ ਵਿੱਚ ਪੰਜਾਬ ਦੇ ਮੰਤਰੀਆਂ ਦੀਆਂ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਜਿੰਨੇ ਵੀ ਅਫ਼ਸਰ ਉੱਚ ਅਹੁਦਿਆਂ ’ਤੇ ਮੌਜੂਦ ਹਨ ਉਹ ਸਾਰੇ ਗੈਰ ਪੰਜਾਬੀ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਵਿੱਚ ਲਗਾਏ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਇਹ ਇਸ ਗੱਲ ਦਾ ਸਬੂਤ ਹੈ ਕਿ ਕੇਜਰੀਵਾਲ ਰਿਮੋਟ ਕੰਟਰੋਲ ਰਾਹੀਂ ਪੰਜਾਬ ਨੂੰ ਚਲਾ ਰਹੇ ਹਨ। ਖਹਿਰਾ4 ਨੇ ਕਿਹਾ ਕਿ ਜਿਸ ਤਰ੍ਹਾਂ ਦੇ ਨਾਲ ਪਿਛਲੇ ਦਿਨੀਂ ਕਿਸਾਨਾਂ ਦੇ ਅੰਦੋਲਨ ਨੂੰ ਹਟਾਇਆ ਗਿਆ ਅਤੇ ਪਟਿਆਲਾ ਵਿੱਚ ਕਰਨਲ ਬਾਠ ਦੇ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ ਇਸ ਤੋਂ ਖਦਸ਼ਾ ਲਗਾਇਆ ਜਾ ਸਕਦਾ ਹੈ ਕਿ ਅਸਲ ਦੇ ਵਿੱਚ ਕੇਜਰੀਵਾਲ ਹੀ ਪੰਜਾਬ ਨੂੰ ਚਲਾ ਰਿਹਾ ਹੈ।