ਬਿਉਰੋ ਰਿਪੋਰਟ – ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ ਅਤੇ ਅੱਜ ਸਵੇਰ ਤੋਂ ਹੀ ਮੀਂਹ ਦੇ ਨਾਲ-ਨਾਲ ਸੀਤ ਲਹਿਰ ਨੇ ਵੀ ਜ਼ੋਰ ਫੜ ਲਿਆ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਦੇ ਲਗਭਗ 21 ਜ਼ਿਲ੍ਹਿਆਂ ਦੇ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਜਨਵਰੀ ਤੱਰ ਮੀਂਹ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੌਸਮ ਬਦਲੇਗਾ। .ਇੱਥੇ ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਜਿਹੇ ਮੌਸਮ ‘ਚ ਲੋਕਾਂ ਨੂੰ ਠੰਡ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 27 ਦਸੰਬਰ ਤੋਂ 2 ਜਨਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ – ਡਾਕਟਰ ਮਨਮੋਹਨ ਸਿੰਘ ਨਹੀਂ ਰਹੇ