ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੇਸ਼ ਦੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਸਰਗੇਈ ਦੀ ਥਾਂ ‘ਤੇ ਆਂਦਰੇਈ ਬੇਲੋਸੂ ਨੂੰ ਦੇਸ਼ ਦਾ ਨਵਾਂ ਰੱਖਿਆ ਮੰਤਰੀ ਨਿਯੁਕਤ ਕੀਤਾ ਗਿਆ ਹੈ। ਬੇਲੋਸੂ ਇਸ ਤੋਂ ਪਹਿਲਾਂ ਉਪ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ। ਪੁਤਿਨ ਦਾ ਇਹ ਫੈਸਲਾ ਉਨ੍ਹਾਂ ਦੇ ਪੰਜਵੇਂ ਕਾਰਜਕਾਲ ਦੀ ਸ਼ੁਰੂਆਤ ‘ਚ ਆਇਆ ਹੈ।
ਰੂਸੀ ਬੁਲਾਰੇ ਦਮਿਤਰੀ ਪੇਸਕੋਵ ਨੇ ਕਿਹਾ ਕਿ ਰਾਸ਼ਟਰਪਤੀ ਦੇ ਹੁਕਮ ਨਾਲ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸ਼ੋਇਗੂ ਨੂੰ ਹੁਣ ਦੇਸ਼ ਦੀ ਸੁਰੱਖਿਆ ਪ੍ਰੀਸ਼ਦ ਦਾ ਸਕੱਤਰ ਬਣਾਇਆ ਗਿਆ ਹੈ। ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਹੋਣ ਦੇ ਨਾਲ-ਨਾਲ ਉਹ ਰੂਸ ਦੇ ਮਿਲਟਰੀ-ਇੰਡਸਟ੍ਰੀਅਲ ਕੰਪਲੈਕਸ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।
ਇਹ ਵੀ ਪੜ੍ਹੋ – ਇੰਡੋਨੇਸ਼ੀਆ ‘ਚ ਠੰਡੇ ਲਾਵੇ ਕਾਰਨ 3 ਦਿਨਾਂ ‘ਚ 41 ਮੌਤਾਂ: ਮਰਨ ਵਾਲਿਆਂ ‘ਚ 2 ਬੱਚੇ ਵੀ ਸ਼ਾਮਲ