ਬਿਉਰੋ ਰਿਪੋਰਟ – ਸਿੱਧੂ ਮੂਸੇ ਵਾਲਾ (Sidhu Moose Wala) ਕਤਲ ਮਾਮਲੇ ਵਿਚ ਮੁਲਜ਼ਮਾਂ ਦੀ ਵੀਡੀਓ ਕਾਨਫਰਿੰਸਿੰਗ ਰਾਹੀਂ ਪੇਸ਼ੀ ਹੋਈ, ਜਿਸ ਵਿਚ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਕਤਲ ਵਾਲੇ ਦਿਨ ਸਿੱਧੂ ਮੂਸੇ ਵਾਲਾ ਦੇ ਨਾਲ ਮੌਜੂਦ ਗਵਾਹ ਕੋਲੋ ਪੁੱਛਗਿੱਛ ਕੀਤੀ। ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਦੀ ਗਵਾਹੀ ਅੱਜ ਮੁਕੰਮਲ ਹੋ ਗਈ ਹੈ। ਇਸ ਤੋਂ ਬਾਅਦ ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 8 ਨਵੰਬਰ ਹੋਵੇਗੀ। ਇਸ ਸਬੰਧੀ ਸਿੱਧੂ ਮੂਸੇ ਵਾਲਾ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆ ਦੇ ਵਕੀਲ ਨੇ ਸਿੱਧੂ ਮੂਸੇ ਵਾਲਾ ਨਾਲ ਘਟਨਾ ਸਮੇਂ ਕਾਰ ਵਿੱਚ ਮੌਜੂਦ ਗੁਰਪ੍ਰੀਤ ਸਿੰਘ ਨੂੰ ਸਵਾਲਾਂ ਦੇ ਜਵਾਬ ਦਿੱਤੇ। ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਗਵਾਹੀ ਮੁਕੰਮਲ ਹੋ ਗਈ ਹੈ। ਇਸ ਤੋਂ ਪਹਿਲਾਂ ਲਾਰੇਂਸ ਬਿਸ਼ਨੋਈ ਦੇ ਵਕੀਲ ਸੁਮਿਤ ਅਤੇ ਸਾਰੇ ਮੁਲਜ਼ਮਾਂ ਦੇ ਵਕੀਲ ਨੇ ਗਵਾਹ ਗੁਰਪ੍ਰੀਤ ਸਿੰਘ ਤੋਂ ਪੁੱਛਗਿੱਛ ਕੀਤੀ ਸੀ।
ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅਜੇ ਤੱਕ ਮਾਨਸਾ ਅਦਾਲਤ ਵਿਚ ਸੁਣਵਾਈ ਹੋ ਰਹੀ ਹੈ।
ਇਹ ਵੀ ਪੜ੍ਹੋ – ‘ਆਪ’ ਨੂੰ ਵੱਡੀ ਰਾਹਤ! ਮਨੀ ਲਾਂਡਰਿੰਗ ਮਾਮਲੇ ’ਚ ਸਤੇਂਦਰ ਜੈਨ ਨੂੰ 2 ਸਾਲ ਬਾਅਦ ਜ਼ਮਾਨਤ, 2022 ’ਚ ਕੀਤਾ ਸੀ ਗ੍ਰਿਫ਼ਤਾਰ