‘ਦ ਖ਼ਾਲਸ ਬਿਊਰੋ : ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾ ‘ਤੇ ਸਵਾਲੀਆ ਚਿੰਨ੍ਹ ਲੱਗ ਗਿਆ ਹੈ । ਕੇਂਦਰ ਸਰਕਾਰ ਅਤੇ ਭਾਰਤੀ ਚੋਣ ਕਮਿਸ਼ਨ ਦਰਮਿਆਨ ਚੋਣਾਂ ਕਰਾਉਣ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ ਹੈ । ਦੋਹਾਂ ਧਿਰਾਂ ਨੇ ਵਿਚਾਰ ਕਰਨ ਲਈ ਜਨਵਰੀ ਵਿੱਚ ਦੁਬਾਰਾ ਮੀਟਿੰਗ ਰੱਖ ਲਈ ਹੈ। ਇਸ ਮੀਟਿੰਗ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਚੋਣਾਂ ਕਰਾਉਣੀਆਂ ਹਨ ਜਾਂ ਨਹੀਂ। ਜਿਵੇਂ-ਜਿਵੇਂ ਓਮੀਕ ਰੋਨ ਦੇ ਮਾਮਲੇ ਦੇਸ਼ ਵਿਚ ਵੱਧ ਰਹੇ ਹਨ,ਉਵੇਂ ਆਉਂਦੇ ਸਾਲ ਹੋਣ ਵਾਲੀਆਂ ਚੋਣਾਂ ‘ਤੇ ਵੀ ਅਸਰ ਹੁੰਦਾ ਦਿਖ ਰਿਹਾ ਹੈ। ਚੇਤੇ ਕਰਾਇਆ ਜਾਂਦਾ ਹੈ ਕਿ ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੋਨਾ ਦੇ ਸੰਭਾਵਿਤ ਖਤਰੇ ਦੇ ਮੱਦੇ ਨਜ਼ਰ ਚੋਣਾਂ ਅੱਗੇ ਪਾਉਣ ਦੀ ਅਪੀਲ ਕੀਤੀ ਸੀ । ਪੰਜਾਬ ਵਿੱਚ ਚੋਣ ਸਰਗਰਮੀਆਂ ਵਧਣ ਲੱਗੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਰਾਹੁਲ ਗਾਂਧੀ ਦਾ ਤਿੰਨ ਜਨਵਰੀ ਨੂੰ ਪੰਜਾਬ ਆਉਣ ਦਾ ਪ੍ਰੋਗਰਾਮ ਬਣ ਰਿਹਾ ਹੈ