‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਘਵ ਚੱਢਾ ਨੇ ਅੱਜ ਟਵੀਟ ਕਰਕੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਦਾ ਅਹਿਮ ਦਿਨ ਬਣਨ ਜਾ ਰਿਹਾ ਹੈ ਕਿਉਂਕਿ ਅੱਜ ਤਿੰਨ ਕਰੋੜ ਪੰਜਾਬੀ ਭਗਵੰਤ ਮਾਨ ਦੇ ਨਾਲ ਇਕੱਠੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅੱਜ ਦੀ ਇਹ ਸਹੁੰ ਭ੍ਰਿਸ਼ਟਾਚਾਰੀ ਸਿਸਟਮ ਨੂੰ ਖਤਮ ਕਰੇਗੀ ਅਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਦਕਰ ਦੇ ਸੁਪਨਿਆਂ ਨੂੰ ਪੂਰਾ ਕਰੇਗੀ। ਅੱਜ ਤੋਂ ਹਰ ਪੰਜਾਬੀ ਸੀਐੱਮ ਹੋਊਗਾ।