The Khalas Tv Blog India 5 ਮਈ ਨੂੰ ਰਾਸ਼ਟਰਪਤੀ ਭਵਨ ’ਚ ਹੋਵੇਗਾ ਸਿਆਸੀ ਮੁਕਾਬਲਾ! ਚੱਢਾ ਤੇ CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ
India Punjab

5 ਮਈ ਨੂੰ ਰਾਸ਼ਟਰਪਤੀ ਭਵਨ ’ਚ ਹੋਵੇਗਾ ਸਿਆਸੀ ਮੁਕਾਬਲਾ! ਚੱਢਾ ਤੇ CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ (3 ਮਈ, 2026): ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀ ਖਿੱਚੋਤਾਣ ਹੁਣ ਦੇਸ਼ ਦੇ ਸਰਵਉੱਚ ਅਹੁਦੇ ਤੱਕ ਪਹੁੰਚ ਗਈ ਹੈ। ਆਮ ਆਦਮੀ ਪਾਰਟੀ (AAP) ਛੱਡ ਕੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਏ ਸਾਂਸਦ ਰਾਘਵ ਚੱਢਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋਵੇਂ ਹੀ 5 ਮਈ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਵੱਖ-ਵੱਖ ਸਮੇਂ ’ਤੇ ਮੁਲਾਕਾਤ ਕਰਨਗੇ।

ਰਾਘਵ ਚੱਢਾ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਇਲਜ਼ਾਮ

ਰਾਘਵ ਚੱਢਾ ਨੂੰ ਰਾਸ਼ਟਰਪਤੀ ਵੱਲੋਂ 5 ਮਈ ਨੂੰ ਸਵੇਰੇ 10:40 ਵਜੇ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਤਿੰਨ ਹੋਰ ਸਾਂਸਦ ਵੀ ਮੌਜੂਦ ਰਹਿਣਗੇ। ਚੱਢਾ ਨੇ ਪੰਜਾਬ ਸਰਕਾਰ ’ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ, ਸਿਆਸੀ ਬਦਲਾਖੋਰੀ ਅਤੇ ‘ਆਪ’ ਛੱਡ ਕੇ ਭਾਜਪਾ ਵਿੱਚ ਗਏ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੇ ਇਲਜ਼ਾਮ ਲਗਾਏ ਹਨ, ਜਿਸ ਬਾਰੇ ਉਹ ਰਾਸ਼ਟਰਪਤੀ ਨੂੰ ਜਾਣੂ ਕਰਵਾਉਣਗੇ।

ਮੁੱਖ ਮੰਤਰੀ ਮਾਨ ਵੱਲੋਂ ਸਾਂਸਦਾਂ ਨੂੰ ਵਾਪਸ ਬੁਲਾਉਣ (Recall) ਦੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਵੀ ਉਸੇ ਦਿਨ ਦੁਪਹਿਰ 12:00 ਵਜੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਸੂਤਰਾਂ ਅਨੁਸਾਰ, ਮੁੱਖ ਮੰਤਰੀ ਉਨ੍ਹਾਂ ਸੱਤ ਰਾਜ ਸਭਾ ਸਾਂਸਦਾਂ ਦਾ ਮੁੱਦਾ ਚੁੱਕਣਗੇ ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਹ ਇਨ੍ਹਾਂ ਸਾਂਸਦਾਂ ਨੂੰ ਵਾਪਸ ਬੁਲਾਉਣ (Recall) ਦੀ ਮੰਗ ਕਰ ਸਕਦੇ ਹਨ ਤਾਂ ਜੋ ਰਾਜ ਸਭਾ ਵਿੱਚ ਪਾਰਟੀ ਦੀ ਪ੍ਰਤੀਨਿਧਤਾ ਬਣੀ ਰਹੇ। ਇਸ ਦੌਰਾਨ ‘ਆਪ’ ਦੇ ਸਾਰੇ ਵਿਧਾਇਕ ਵੀ ਦਿੱਲੀ ਵਿੱਚ ਮੌਜੂਦ ਰਹਿਣਗੇ।

Exit mobile version