The Khalas Tv Blog Lok Sabha Election 2024 ਰਾਘਵ ਚੱਢਾ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
Lok Sabha Election 2024 Punjab

ਰਾਘਵ ਚੱਢਾ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਸੱਤਵੇਂ ਪੜਾਅ ਲਈ ਆਨੰਦਪੁਰ ਸਾਹਿਬ ਹਲਕੇ ਦੇ ਅਧੀਨ ਪੈਂਦੇ ਲਖਨਊ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਰਾਘਵ ਚੱਢਾ ਨੇ ਕਿਹਾ ਕਿ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਮਹਾਨ ਤਿਉਹਾਰ ਹੈ। ਅੱਜ ਵੋਟਿੰਗ ਦਾ ਆਖਰੀ ਪੜਾਅ ਹੈ। ਅੱਜ ਦੇਸ਼ ਵਾਸੀਆਂ ਵੱਲੋਂ ਦਿੱਤੀ ਗਈ ਹਰ ਵੋਟ ਤੈਅ ਕਰੇਗੀ ਕਿ ਇਸ ਦੇਸ਼ ਦੀ ਦਿਸ਼ਾ ਅਤੇ ਦਸ਼ਾ ਕੀ ਹੋਵੇਗੀ। ਸਾਡੇ ਦੇਸ਼ ਦਾ ਲੋਕਤੰਤਰ ਕਿੰਨਾ ਮਜਬੂਤ ਹੋਵੇਗਾ ਇਸ ਦਾ ਫੈਸਲਾ ਅੱਜ ਦੇਸ਼ ਦੇ ਲੋਕ ਆਪਣੀ ਵੋਟ ਦੀ ਤਾਕਤ ਨਾਲ ਕਰਨਗੇ। ਅੱਜ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਆਪਣੀ ਵੋਟ ਪਾਓ।

Exit mobile version