‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਗਿਆ ਹੈ। ਰਾਘਵ ਚੱਢਾ ਨੇ ਪੰਜਾਬ ਚੋਂ ਰਾਜ ਸਭਾ ਲਈ ਨਾਮਜ਼ਦਗੀ ਦਾਕਲ ਕੀਤੀ ਹੈ। ਉਨ੍ਹਾਂ ਨੇ ਦੋ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਰਾਜ ਸਭਾ ਸੀਟ ਲਈ ਆਪਣੀ ਨੁਮਾਇੰਦੀ ਫਾਰਮ ਭਰੇ ਸਨ।
