‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਹ ਆਪ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਤਰੀਆਂ ਉੱਤੇ ਪਿਛਲੇ ਸਮੇਂ ਤੋਂ ਇਨ੍ਹਾਂ ਚਾਰ ਮੰਤਰੀਆਂ ਉੱਤੇ ਰੇਤਾ ਚੋਰੀ ਦੇ ਦੋਸ਼ ਲੱਗਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਬੰਦੇ ਨਹੀਂ ਚਾਹੀਦੇ, ਜਿਨ੍ਹਾਂ ਨੇ ਪੰਜਾਬ ਦੀ ਮਿੱਟੀ ਹੀ ਵੇਚ ਦਿੱਤੀ ਹੋਵੇ। ਸਾਡੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਇਨ੍ਹਾਂ ਚਾਰੇ ਮੰਤਰੀਆਂ ਲਈ ਸਾਡੇ ਕੋਲ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਚਾਰੇ ਮੰਤਰੀਆਂ ਨੂੰ ਸਾਫ ਮਨ੍ਹਾਂ ਕਰ ਦਿੱਤਾ ਹੈ। ਸਾਨੂੰ ਆਮ ਜਨਤਾ ਦਾ ਸਾਥ ਹੈ, ਇਨ੍ਹਾਂ ਰੇਤੇ ਮਾਫੀਆ ਦੀ ਕੋਈ ਲੋੜ ਨਹੀਂ ਹੈ।