‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਲ ਨਾਲ ਮਿਲਣ ਦੇ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਕੱਲ੍ਹ ਉਨ੍ਹਾਂ ਦੇ ਪਿੰਡ ਮੂਸਾ ਵਿਖੇ ਆਉਣਗੇ। ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਆ ਰਹੇ ਹਨ। ਇਸ ਤੋਂ ਪਹਿਲਾਂ ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ ਫਤਿਹਜੰਗ ਬਾਜਵਾ ਤੇ ਸੁਨੀਲ ਜਾਖੜ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ।
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਿਛਲੇ ਦਿਨੀਂ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮ ਲਾਵਰਾਂ ਨੇ ਗੋ ਲੀ ਮਾ ਰ ਕੇ ਹੱ ਤਿਆ ਕਰ ਦਿੱਤੀ ਸੀ। ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰਨ ਤੋਂ ਬਾਅਦ ਇਹ ਘਟਨਾ ਵਾਪਰੀ ਹੈ।