India Punjab

ਰਾਹੁਲ ਗਾਂਧੀ ਨੇ ਮੋਦੀ ਨੂੰ ਚੀਨੀ ਕਬਜ਼ੇ ਵੱਲ ਧਿਆਨ ਦੇਣ ਦੀ ਦਿੱਤੀ ਨਸੀਹਤ

‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੱਲ੍ਹ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਫੈਸਲੇ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹੁਣ ਚੀਨੀ ਕਬਜ਼ੇ ਦੀ ਸੱਚਾਈ ਨੂੰ ਵੀ ਸਵੀਕਾਰ ਕਰਨਾ ਚਾਹੀਦਾ ਹੈ।

ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਰਾਹੁਲ ਗਾਂਧੀ ਦੋਸ਼ ਲਗਾਉਂਦੇ ਰਹੇ ਹਨ ਕਿ ਚੀਨ ਨੇ ਭਾਰਤੀ ਸਰਹੱਦ ਦੇ ਵੱਡੇ ਹਿੱਸੇ ‘ਤੇ ਕਬਜ਼ਾ ਕਰ ਲਿਆ ਹੈ। ਪੀਐਮ ਮੋਦੀ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਇੱਕ ਟਵੀਟ ਰਾਹੀਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਹੁਣ ਚੀਨ ਦੇ ਕਬਜ਼ੇ ਦੀ ਸੱਚਾਈ ਨੂੰ ਵੀ ਸਵੀਕਾਰ ਕਰਨਾ ਚਾਹੀਦਾ ਹੈ।