‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਨਸਾ ਤੋਂ ਉਮੀਦਵਾਰ ਰਹੇ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਲ ਇੰਡੀਆ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਉਨ੍ਹਾਂ ਦੇ ਪਿੰਡ ਮੂਸਾ ਪਹੁੰਚੇ ਹਨ ।ਕਾਂਗਰਸੀ ਆਗੂਆਂ ਰਾਜਾ ਬੜਿੰਗ, ਰਾਜ ਕੁਮਾਰ ਚਬੇਵਾਲ,ਪ੍ਰਤਾਪ ਸਿੰਘ ਬਾਜਵਾ ਤੇ ਹੋਰ ਆਗੂਆਂ ਨੇ ਚੰਡੀਗੜ੍ਹ ਏਅਰਪੋਰਟ ਤੇ ਰਾਹੁਲ ਗਾਂਧੀ ਦਾ ਸੁਆਗਤ ਕੀਤਾ ਤੇ ਇਸ ਤੋਂ ਬਾਅਦ ਰਾਹੁਲ ਗਾਂਧੀ ਦਾ ਕਾਫ਼ਲਾ ਮਾਨਸੇ ਲਈ ਰਵਾਨਾ ਹੋ ਗਿਆ ਸੀ।
ਇਸ ਮੌਕੇ ਪਿੰਡ ਮੂਸਾ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਪਿੰਡ ਵਿੱਚ ਜਗਾ ਜਗਾ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ ਹਾਲਾਕਿ ਰਾਹੁਲ ਗਾਂਧੀ ਦੇ ਕਾਫ਼ਲੇ ਦੀ ਸੁਰੱਖਿਆ ਨਾਲ ਜੁੜੀ ਇੱਕ ਹੋਰ ਖਬਰ ਵੀ ਸਾਹਮਣੇ ਆ ਰਹੀ ਹੈ ਕਿ ਪਟਿਆਲਾ ਸ਼ਹਿਰ ਵਿੱਚ ਉਹਨਾਂ ਦਾ ਕਾਫ਼ਿਲਾ 15 ਮਿੰਟ ਲਈ ਭੱਟਕ ਗਿਆ ਸੀ ਤੇ ਕੋਈ ਸੁਰੱਖਿਆ ਪ੍ਰਬੰਧ ਨਾ ਹੋਣ ਦੀ ਗੱਲ ਵੀ ਹੋ ਰਹੀ ਹੈ।
ਪਿੰਡ ਮੂਸਾ ਪਹੁੰਚਣ ਤੇ ਰਾਹੁਲ ਗਾਂਧੀ ਦੀ ਗੱਡੀ ਨੂੰ ਸਿੱਧਾ ਘਰ ਦੇ ਅੰਦਰ ਲਿਜਾਇਆ ਗਿਆ ਕਿਉਂਕਿ ਘਰ ਦੇ ਬਾਹਰ ਮੀਡੀਆ ਤੇ ਆਮ ਲੋਕਾਂ ਦਾ ਕਾਫ਼ੀ ਇੱਕਠ ਹੋ ਗਿਆ ਸੀ ਤੇ ਪਹਿਲਾਂ ਰਾਹੁਲ ਗਾਂਧੀ ਦੀ ਗੱਡੀ ਨੂੰ ਅੰਦਰ ਲਿਜਾਇਆ ਗਿਆ ਤੇ ਫ਼ਿਰ ਇੱਕ-ਇੱਕ ਕਰਕੇ ਨਾਲ ਆਏ ਬਾਕੀ ਆਗੂਆਂ ਦੀਆਂ ਗੱਡੀਆਂ ਅੰਦਰ ਗਈਆਂ। ਪਿੰਡ ਮੂਸਾ ਪਹੁੰਚੇ ਰਾਹੁਲ ਗਾਂਧੀ ਦੇ ਨਾਲ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਰਾਜਾ ਬੜਿੰਗ, ਪ੍ਰਤਾਪ ਸਿੰਘ ਬਾਜਵਾ, ਵਿਜੈ ਇੰਦਰ ਸਿੰਗਲਾ,ਭਾਰਤ ਭੂਸ਼ਣ ਆਸ਼ੂ ਤੇ ਹਰ ਕਈ ਆਗੂ ਵੀ ਸ਼ਾਮਲ ਹਨ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਭੋਗ ਦੀ ਅੰ ਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਦੇ ਸਬੰਧ ਵਿੱਚ ਪਰਿਵਾਰ ਤੇ ਦੋਸਤਾਂ ਵੱਲੋਂ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਪਰਿਵਾਰ ਨੇ ਹੱਥ ਜੋੜ ਕੇ ਬੇਨਤੀ ਕੀਤੀ ਕਿ 8 ਤਰੀਕ ਨੂੰ ਨੌਜਵਾਨ ਪੱਗ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋ ਲੀਆਂ ਮਾ ਰ ਕੇ ਹੱ ਤਿਆ ਕਰ ਦਿੱਤੀ ਗਈ ਸੀ। ਸਿੱਧੂ ਆਪਣੀ ਥਾਰ ਕਾਰ ‘ਚ ਪਿੰਡ ਤੋਂ ਬਾਹਰ ਜਾ ਰਹੇ ਸਨ ਕਿ ਰਸਤੇ ‘ਚ 3 ਵਾਹਨਾਂ ਨੇ ਉਨ੍ਹਾਂ ‘ਤੇ ਹਮ ਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ ਸੀ।