The Khalas Tv Blog India ਰਾਹੁਲ ਗਾਂਧੀ ਨੂੰ ਵੱਡੀ ਰਾਹਤ! ਮਾਣਹਾਨੀ ਮਾਮਲੇ ’ਚੋਂ ਜ਼ਮਾਨਤ, ਭਾਜਪਾ ਨੇ ਕਰਾਇਆ ਸੀ ਕੇਸ
India

ਰਾਹੁਲ ਗਾਂਧੀ ਨੂੰ ਵੱਡੀ ਰਾਹਤ! ਮਾਣਹਾਨੀ ਮਾਮਲੇ ’ਚੋਂ ਜ਼ਮਾਨਤ, ਭਾਜਪਾ ਨੇ ਕਰਾਇਆ ਸੀ ਕੇਸ

ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ (7 ਜੂਨ, 2024) ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਨੇ ਕਰਨਾਟਕ ਭਾਜਪਾ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ।

ਅਦਾਲਤ ਨੇ ਰਾਹੁਲ ਗਾਂਧੀ ਨੂੰ ਨਿੱਜੀ ਪੇਸ਼ੀ ਦੌਰਾਨ ਇਹ ਰਾਹਤ ਦਿੱਤੀ ਹੈ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਕਰੇਗੀ। ਦਰਅਸਲ ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਅਖ਼ਬਾਰ ‘ਚ ਅਪਮਾਨਜਨਕ ਇਸ਼ਤਿਹਾਰ ਜਾਰੀ ਕਰਨ ਦਾ ਇਲਜ਼ਮ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਸੀ।

ਉਸ ਇਸ਼ਤਿਹਾਰ ਵਿੱਚ ਕਾਂਗਰਸ ਨੇ ਸੂਬੇ ਦੀ ਤਤਕਾਲੀ ਭਾਜਪਾ ਸਰਕਾਰ ‘ਤੇ 2019 ਤੋਂ 2023 ਤੱਕ ਆਪਣੇ ਸ਼ਾਸਨ ਦੌਰਾਨ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਸੀ।

ਅਦਾਲਤ ਨੇ 1 ਜੂਨ ਨੂੰ ਇਸ ਮਾਮਲੇ ਵਿੱਚ ਮੁੱਖ ਮੰਤਰੀ ਸਿੱਧਾਰਮਈਆ ਅਤੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਸੀ। ਉਹ ਵੀ ਅਦਾਲਤ ਸਾਹਮਣੇ ਪੇਸ਼ ਹੋਏ ਸਨ। ਜਸਟਿਸ ਕੇਐਨ ਸ਼ਿਵਕੁਮਾਰ ਨੇ ਰਾਹੁਲ ਗਾਂਧੀ ਨੂੰ 7 ਜੂਨ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ – ਇੱਕ ਵਾਰ ਫਿਰ ਸੰਸਦ ਭਵਨ ਦੀ ਸੁਰੱਖਿਆ ਨੂੰ ਸੰਨ੍ਹ ਲਾਉਣ ਦੀ ਕੋਸ਼ਿਸ਼, ਤਿੰਨ ਗ੍ਰਿਫ਼ਤਾਰ

Exit mobile version