India

ਚੋਣ ਕਮਿਸ਼ਨ ਵੱਲੋਂ ਰਾਹੁਲ ਗਾਂਧੀ ਖਿਲਾਫ ਵੱਡਾ ਕਦਮ ! ਹੈਲੀਕਾਪਟਰ ‘ਤੇ ਨਜ਼ਰ

ਦੇਸ਼ ਵਿੱਚ ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਰਾਹੁਲ ਗਾਂਧੀ (Rahul Gandhi) ਵੱਲੋਂ ਪ੍ਰਚਾਰ ਮੁੰਹਿੰਮ ਆਰੰਭੀ ਹੋਈ ਹੈ। ਚੋਣ ਅਧਿਕਾਰੀਆਂ ਵੱਲੋਂ ਤਾਮਿਲਨਾਡੂ ਦੇ ਨੀਲਗਿਰੀ ਵਿੱਚ ਸੋਮਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਜਾਂਚ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਜਾਂਚ ਚੋਣ ਕਮਿਸ਼ਨ ਦੇ ਫਲਾਇੰਗ ਸਕੁਐਡ ਵੱਲੋਂ ਕੀਤੀ ਗਈ ਹੈ। ਹੈਲੀਕਾਪਟਰ ਦੇ ਉਤਰਨ ਦੇ ਬਾਅਦ ਹੀ ਫਲਾਇੰਗ ਸਕੁਐਡ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਚੋਣ ਲੜ ਰਹੇ ਹਨ, ਜਿਸ ਦੇ ਪ੍ਰਚਾਰ ਲਈ ਉਹ ਦੱਖਣ ਭਾਰਤ ਦਾ ਦੌਰਾ ਕਰ ਰਹੇ ਹਨ। ਜਿੱਥੇਂ ਉਹ ਇੰਡੀਆ ਗਠਜੋੜ ਦੇ ਹੱਕ ਵਿੱਚ ਪ੍ਰਚਾਰ ਕਰਨਗੇ। ਉਹ ਵਾਇਨਾਡ ਤੋਂ ਲਗਾਤਾਰ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ, ਜਿਥੇ 26 ਅਪ੍ਰੈਲ ਨੂੰ ਵੋਟਿੰਗ ਹੋਵੇਗੀ।

ਇਹ ਵੀ ਪੜ੍ਹੋ – ਪਾਕਿਸਤਾਨ ‘ਚ ਵਿਸਾਖੀ ਮਨਾ ਰਹੇ ਸਿੱਖ ਨਾਲ ਕੁਝ ਕੱਟੜਪੰਥੀਆਂ ਨੇ ਕੀਤਾ ਮਾੜਾ ਸਲੂਕ