India

ਕਾਂਗਰਸ ਦੇ ਸੀਨੀਅਰ ਲੀਡਰ ਨੂੰ ਕਿਉਂ ਜਾਣਾ ਪੈ ਗਿਆ ਕੋਰਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣੇ ਖ਼ਿਲਾਫ਼ ਦਰਜ ਮਾਣਹਾਨੀ ਦੇ ਇਕ ਮਾਮਲੇ ਵਿੱਚ ਅੱਜ ਸੂਰਤ ਦੀ ਅਦਾਲਤ ਵਿੱਚ ਬਿਆਨ ਦਰਜ ਕਰਵਾਏ ਹਨ। ਜਾਣਕਾਰੀ ਅਨੁਸਾਰ ਇਹ ਕੇਸ ਗੁਜਰਾਤ ਦੇ ਇਕ ਵਿਧਾਇਕ ਵੱਲੋਂ “ਮੋਦੀ ਉਪਨਾਮ” ‘ਤੇ ਰਾਹੁਲ ਵੱਲੋਂ ਕੀਤੀ ਟਿੱਪਣੀ ਕਾਰਨ ਦਰਜ ਕੀਤਾ ਗਿਆ ਸੀ।

ਸੂਰਤ ਤੋਂ ਭਾਜਪਾ ਦੇ ਵਿਧਾਇਕ ਪੂਰਨੇਸ਼ ਮੋਦੀ ਨੇ ਅਪਰੈਲ 2019 ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 499 ਅਤੇ 500 ਤਹਿਤ ਸ਼ਿਕਾਇਤ ਦਰਜ ਕਰਵਾਈ ਸੀ। ਜ਼ਿਕਰਯੋਗ ਹੈ ਕਿ ਹਫ਼ਤਾ ਪਹਿਲਾਂ ਸੂਰਤ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਏਐੱਨ ਦਵੇ ਨੇ ਕਾਂਗਰਸੀ ਨੇਤਾ ਨੂੰ 24 ਜੂਨ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਤਾਂ ਜੋ ਉਹ ਇਸ ਕੇਸ ਵਿੱਚ ਆਪਣਾ ਅੰਤਿਮ ਬਿਆਨ ਦਰਜ ਕਰਵਾ  ਸਕਣ।