India

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਨਾਂਦੇੜ ਪਹੁੰਚੇ ਰਾਹੁਲ ਗਾਂਧੀ

Prakash Purab Shri Guru Nanak Dev Ji ,

ਮਹਾਰਾਸ਼ਟਰ: ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਮਹਾਰਾਸ਼ਟਰ ਪਹੁੰਚ ਗਈ ਹੈ। ਇਸ ਦੌਰਾਨ ਰਾਹੁਲ ਗਾਂਧੀ ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ ਪੁੱਜੇ। ਜਿੱਥੇ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇ ਪ੍ਰਕਾਸ਼ ਪੂਰਬ ‘ਤੇ ਰਾਤ ਭਰ ਹੋਣ ਵਾਲੇ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਸਿੱਖਾਂ ਦੇ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆਏ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ਮੌਕੇ ਰਾਹੁਲ ਗਾਂਧੀ ਯਾਦਗਰੀ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।

ਜਾਣਕਾਰੀ ਮੁਤਾਬਿਕ ਰਾਹੁਲ ਗਾਂਧੀ ਦੀ ਅਗਵਾਈ ਵਿਚ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ 7 ਸਤੰਬਰ ਨੂੰ ਸ਼ੁਰੂ ਹੋਈ ‘ਭਾਰਤ ਜੋੜੋ ਯਾਤਰਾ’ ਦਾ ਅੱਜ 62ਵਾਂ ਦਿਨ ਹੈ। ਸੋਮਵਾਰ ਰਾਤ ਤਿਲੰਗਾਨਾ ਤੋਂ ਯਾਤਰਾ ਮਹਾਰਾਸ਼ਟਰ ਵਿਚ ਦਾਖਲ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਨੇ ਅੱਜ ਸਵੇਰੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤੇ ਗੁਰਦੁਆਰਾ ਯਾਦਵਾਰ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਵਿਖੇ ਮੱਥਾ ਟੇਕਿਆ।

ਇਸ ਸਬੰਧੀ ਉਨ੍ਹਾਂ ਨੇ ਆਪਣੇ ਟਵਿਟਰ ਖਾਤੇ ਉਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਤੇ ਲਿਖਿਆ ਹੈ ਕਿ ਮਹਾਰਾਸ਼ਟਰ ਵਿਚ ਯਾਤਰਾ ਦੀ ਸ਼ੁਰੂਆਤ ਗੁਰਪੁਰਬ ਦੇ ਸ਼ੁਭ ਮੌਕੇ ਗੁਰਦੁਆਰਾ ਯਾਦਵਾਰ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਵਿਖੇ ਮੱਥਾ ਟੇਕ ਤੇ ਅਰਦਾਸ ਨਾਲ ਕੀਤੀ। ਗੁਰੂ ਨਾਨਕ ਦੇਵ ਜੀ ਦੇ ਪ੍ਰੇਮ, ਸ਼ਾਂਤੀ ਤੇ ਭਾਈਚਾਰੇ ਦੀਆਂ ਸਿੱਖਿਆਵਾਂ ਨੂੰ ਦਿਲ ਨਾਲ ਲਗਾ ਕੇ ਅਸੀਂ ਭਾਰਤ ਜੋੜੋ ਦੇ ਇਸ ਸੰਕਲਪ ਨੂੰ ਪੂਰਾ ਕਰਾਂਗੇ। ਸਮੂਹ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ।