Punjab

ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰ ਘੋਨੇਵਾਲਾ ਦਾ ਲੈ ਰਹੇ ਨੇ ਜਾਇਜ਼ਾ

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਵੇਰੇ ਲਗਭਗ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਇੱਥੋਂ ਉਹ ਪਿੰਡ ਘੋਨੇਵਾਲ ਪਹੁੰਚੇ। ਇੱਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ਰਹੇ ਹਨ। ਇਸ ਪਿੰਡ ਵਿੱਚ ਕੁਝ ਦਿਨ ਪਹਿਲਾਂ ਬੰਨ੍ਹ ਟੁੱਟ ਗਿਆ ਸੀ। ਇਸ ਕਾਰਨ ਫਸਲਾਂ ਦੇ ਨਾਲ-ਨਾਲ ਘਰ ਵੀ ਡੁੱਬ ਗਏ ਸਨ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਹਨ। ਘੋਨੇਵਾਲਾ ਪਿੰਡ ਤੋਂ ਬਾਅਦ ਰਾਹੁਲ ਗਾਂਧੀ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਣਗੇ ।